Oct 3, 2026

ਜਲੰਧਰ -ਬੀਤੇ ਦਿਨੀਂ ਸੜਕ ਹਾਦਸੇ ‘ਚ ਵਿਸ਼ਵ ਪ੍ਰਸਿੱਧ ਮੈਰਾਥਨ ਫੌਜਾ ਸਿੰਘ ਦੀ ਮੌਤ ਹੋ ਜਾਣ ਦੇ ਸੰਬੰਧ ‘ਪੰਜਾਬ ਪੁਲਿਸ ਵੱਲੋਂ ਇੱਕ ਵਿਅਕਤੀ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ ਜਿਸ ਦੀ ਪਹਿਚਾਣ 30 ਸਾਲਾ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ, ਜੋ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਆਇਆ ਦੱਸਿਆ ਜਾਂਦਾ ਹੈ ।
ਉਸਨੇ ਕੁਝ ਦਿਨ ਪਹਿਲਾਂ ਹੀ ਫਾਰਚੂਨਰ ਗੱਡੀ ਖਰੀਦੀ ਸੀ।
ਜਲੰਧਰ ਦੇ ਕਰਤਾਰਪੁਰ ਦੇ ਦਾਸੂਪੁਰ ਪਿੰਡ ਦੇ ਵਸਨੀਕ ਅੰਮ੍ਰਿਤਪਾਲ ਢਿੱਲੋਂ ਨੂੰ ਮੰਗਲਵਾਰ ਦੇਰ ਰਾਤ ਹਿਰਾਸਤ ਵਿੱਚ ਲੈ ਲਿਆ ਗਿਆ ਸੀ ਅਤੇ ਇਸ ਸਮੇਂ ਭੋਗਪੁਰ ਪੁਲਿਸ ਸਟੇਸ਼ਨ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਉਮੀਦ ਹੈ ਅਤੇ ਉਸਨੂੰ ਪੁਲਿਸ ਰਿਮਾਂਡ ‘ਤੇ ਲਏ ਜਾਣ ਦੀ ਸੰਭਾਵਨਾ ਹੈ।

error: Content is protected !!