ਕੈਲਗਰੀ ( ਦਲਵੀਰ ਜੱਲੋਵਾਲੀਆ )- ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਦੇ ਪਿੰਡ ਪੱਕਾ ਨੰਬਰ ਇੱਕ ਦੇ ਰਹਿਣ ਵਾਲੇ 23 ਸਾਲਾਂ ਨੌਜਵਾਨ ਆਕਾਸ਼ਦੀਪ ਸਿੰਘ ਵੱਲੋਂ ਕੈਨੇਡਾ ਵਿਖੇ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਆਕਾਸ਼ਦੀਪ ਸਿੰਘ ਤਕਰੀਬਨ 2 ਸਾਲ ਪਹਿਲਾਂ ਸਟੱਡੀ ਵੀਜੇ ਤੇ ਕੈਨੇਡਾ ਆਇਆ ਸੀ ਅਤੇ ਇਸ ਸਮੇਂ ਕੈਲਗਰੀ ਅਲਬਰਟਾ ਵਿਖੇ ਰਹਿ ਰਿਹਾ ਸੀ। ਪਰਿਵਾਰ ਦੇ ਅਨੁਸਾਰ, ਆਕਾਸ਼ਦੀਪ ਸਾਲ 2023 ਵਿੱਚ ਸਟੂਡੈਂਟ ਵੀਜ਼ੇ ‘ਤੇ ਬਰੈਂਪਟਨ ਆਇਆ ਸੀ। ਪੜ੍ਹਾਈ ਦੇ ਨਾਲ-ਨਾਲ ਉਸਨੇ ਪਾਰਟ-ਟਾਈਮ ਕੰਮ ਲੱਭਣ ਦੀ ਕੋਸ਼ਿਸ਼ ਕੀਤੀ, ਪਰ ਪਿਛਲੇ ਕੁਝ ਮਹੀਨਿਆਂ ਤੋਂ ਨੌਕਰੀ ਨਾ ਮਿਲਣ ਤੋਂ ਬਾਅਦ, ਉਹ ਕੈਲਗਰੀ ਮੂਵ ਹੋ ਗਿਆ । ਇੰਨੀ ਦਿਨੀ ਕੰਮ ਕਾਰ ਨਾ ਮਿਲਣ ਦੇ ਚਲਦਿਆਂ ਇਹ ਨੌਜਵਾਨ ਮਾਨਸਿਕ ਤੌਰ ਤੇ ਪਰੇਸ਼ਾਨ ਚੱਲ ਰਿਹਾ ਸੀ ਜਿਸ ਦੇ ਚਲਦਿਆਂ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।
