Oct 3, 2026

ਵੈਨਕੂਵਰ ( ਸੁੰਨੜ)- ਬੀਤੇ ਦਿਨੀਂ ਭਾਰਤੀ ਕੌਂਸਲੇਟ ਜਨਰਲ ਵੈਨਕੂਵਰ ਵਲੋਂ ਭਾਰਤ ਦਾ 79ਵਾਂ ਆਜ਼ਾਦੀ ਦਿਵਸ ਤਿਰੰਗਾ ਝੰਡਾ ਲਹਿਰਾਕੇ ਮਨਾਇਆ ਗਿਆ। ਇਸ ਮੌਕੇ ਕੌਂਸਲ ਜਨਰਲ ਮੈਸਕੂਈ ਰੁੰਗਸੁੰਗ ਵਲੋਂ ਤਿਰੰਗਾ ਲਹਿਰਾਉਣ ਉਪਰੰਤ ਸਾਬਕਾ ਸੈਨਿਕਾਂ ਨੇ ਸਲਾਮੀ ਦਿੱਤੀ। ਕੌਂਸਲ ਜਨਰਲ ਨੇ ਆਜਾਦੀ ਦਿਵਸ ਦੀਆਂ ਵਧਾਈਆਂ ਦਿੰਦਿਆਂ ਭਾਰਤ ਦੇ ਰਾਸ਼ਟਰਪਤੀ ਦਾ ਸੰਦੇਸ਼ ਪੜਕੇ ਸੁਣਾਇਆ। ਉਹਨਾਂ ਭਾਰਤ ਸਰਕਾਰ ਵਲੋਂ ਵੱਖ ਵੱਖ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ , ਵਿਕਾਸ ਕਾਰਜਾਂ ਤੇ ਉਪਲਬਧੀਆਂ ਬਾਰੇ ਜਾਣਕਾਰੀ ਵੀ ਦਿੱਤੀ। ਇਸ ਮੌਕੇ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਕਮੇਟੀ ਮੈਂਬਰ ਵੀ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ। ਸੁਸਾਇਟੀ ਦੇ ਸੈਕਟਰੀ ਕਸ਼ਮੀਰ ਸਿੰਘ ਧਾਲੀਵਾਲ ਨੇ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

error: Content is protected !!