ਸ੍ਰੀ ਆਨੰਦਪੁਰ ਸਾਹਿਬ-
ਅਕਾਲ ਤਖ਼ਤ ਵੱਲੋਂ ਬਣਾਈ ਭਰਤੀ ਕਮੇਟੀ ਵੱਲੋਂ ਗਠਿਤ ਕੀਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 6 ਸਤੰਬਰ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੱਦਿਆ ਗਿਆ ਹੈ। ਇਜਲਾਸ ਵਿੱਚ ਜਿੱਥੇ ਪੰਜਾਬ ਭਰ ਤੋਂ ਸਟੇਟ ਡੈਲੀਗੇਟਸ ਸ਼ਾਮਲ ਹੋਣਗੇ, ਉੱਥੇ ਹੀ ਦੂਜੇ ਸੂਬਿਆਂ ਤੋਂ ਬਣੇ ਡੈਲੀਗੇਟ ਵੀ ਹਿੱਸਾ ਲੈਣਗੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਵਿੱਚ ਲੋਕਤੰਤਰਿਕ ਪ੍ਰਕਿਰਿਆ ਅਤੇ ਸਿਧਾਤਾਂ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 11 ਅਗਸਤ ਨੂੰ ਬੁਲਾਏ ਗਏ ਜਨਰਲ ਇਜਲਾਸ ਵਿੱਚ ਪੰਥਕ ਕੌਂਸਲ ਦੇ ਚੇਅਰਪਰਸਨ ਸਣੇ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਹੋਈ ਸੀ। ਇਜਲਾਸ ਦੀ ਕਾਰਵਾਈ ਦੌਰਾਨ ਪਾਰਟੀ ਦੇ ਜੱਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪ ਦਿੱਤੇ ਗਏ ਸਨ।
