ਸਰੀ ( ਦੇ ਪ੍ਰ ਬਿ)- ਬੀਤੇ ਦਿਨੀਂ ਸਰੀ ਨਿਊਟਨ ਤੋਂ ਐਮ ਐਲ ਏ ਅਤੇ ਸਿੱਖਿਆ ਮੰਤਰੀ ਜੈਸੀ ਸੁੰਨੜ ਵਲੋਂ ਆਪਣੇ ਹਲਕੇ ਦੇ ਲੋਕਾਂ, ਵੋਟਰਾਂ ਤੇ ਸਮਰਥਕਾਂ ਲਈ ਸਮਰ ਬਾਰਬੀਕਿਊ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਹਲਕੇ ਦੇ ਲੋਕਾਂ ਅਤੇ ਅਹਿਮ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ। ਹਲਕੇ ਦੀ ਲੰਬਾ ਸਮਾਂ ਪ੍ਰਤੀਨਿਧਤਾ ਕਰਨ ਵਾਲੇ ਸਾਬਕਾ ਮੰਤਰੀ ਹੈਰੀ ਬੈਂਸ ਵਿਸ਼ੇਸ਼ ਤੌਰ ਤੇ ਪੁੱਜੇ। ਉਹਨਾਂ ਨਾਲ ਸ ਹਰਮੇਲ ਸਿੰਘ ਸੁੰਨੜ, ਅਵਤਾਰ ਸਿੰਘ ਢਿੱਲੋਂ ਤੇ ਹੋਰ ਕਈ ਹਾਜਰ ਸਨ। ਇਸ ਦੌਰਾਨ ਹਲਕੇ ਦੇ ਲੋਕਾਂ ਮਿਲਦਿਆਂ, ਉਹਨਾਂ ਨਾਲ ਗੱਲਬਾਤ ਕਰਦਿਆਂ ਜੈਸੀ ਸੁੰਨੜ ਨੇ ਪ੍ਰੀਮੀਅਰ ਡੇਵਿਡ ਈਬੀ ਦੀ ਅਗਵਾਈ ਹੇਠ ਐਨ ਡੀ ਪੀ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ। ਉਹਨਾਂ ਆਪਣੇ ਹਲਕੇ ਅਤੇ ਹਲਕੇ ਦੇ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵੀ ਚਰਚਾ ਕੀਤੀ। ਇਸ ਮੌਕੇ ਖਾਣ ਪੀਣ ਦਾ ਖਾਸ ਪ੍ਰਬੰਧ ਕੀਤਾ ਗਿਆ ਸੀ ਜਿਸਦਾ ਲੋਕਾਂ ਨੇ ਭਰਪੂਰ ਆਨੰਦ ਮਾਣਿਆ।





