ਸਰੀ (ਡਾ ਗੁਰਵਿੰਦਰ ਸਿੰਘ)-
ਮਨੁੱਖੀ ਅਧਿਕਾਰਾਂ ਦੀ ਚੈਂਪੀਅਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ 30ਵੇਂ ਸ਼ਹੀਦੀ ਦਿਹਾੜੇ ‘ਤੇ 6 ਸਤੰਬਰ 2025 ਨੂੰ, ਬੀਸੀ, ਕੈਨੇਡਾ ਸਰਕਾਰ ਵੱਲੋਂ ਵਿਕਟੋਰੀਆ, ਬੀਸੀ ਲੈਜਿਸਲੇਸ਼ਨ ਵਿੱਚ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਸਮਰਪਿਤ ਪ੍ਰੋਕਲੇਮੇਸ਼ਨ ਹੋਏਗਾ। ਇਹ ਜਾਣਕਾਰੀ ਅੱਜ ਪੰਜਾਬੀ ਪ੍ਰੈਸ ਕਲੱਬ ਆਫ ਬੀਸੀ ਦੀ ਨਾਲ ਵਿਸ਼ੇਸ਼ ਮਿਲਣੀ ਦੌਰਾਨ ਬੀਸੀ ਦੀ ਉੱਚ ਸਿੱਖਿਆ ਮੰਤਰੀ ਜੈਸੀ ਸੁੰਨੜ ਵੱਲੋਂ ਦਿੱਤੀ ਗਈ। ਇਸ ਮੌਕੇ ਤੇ ਬੀਸੀ ਦੇ ਮੰਤਰੀ ਰਵੀ ਕਾਹਲੋਂ ਨੇ ਵਿਦੇਸ਼ੀ ਦਖਲ ਅੰਦਾਜ਼ੀ ਅਤੇ ਲੁੱਟਾਂ ਖੋਹਾਂ ਦੇ ਮਾਮਲੇ ਵਿੱਚ ਵਾਪਰ ਰਹੀਆਂ ਘਟਨਾਵਾਂ ‘ਤੇ ਵੀ ਪ੍ਰਤੀਕਰਮ ਦਿੱਤਾ।
ਬੀਸੀ ਵਿਧਾਨ ਸਭਾ ਵਿੱਚ ਸ਼ਹੀਦ ਖਾਲੜਾ ਨੂੰ ਯਾਦ ਕਰਦਿਆਂ ਐਲਾਨਨਾਮਾ ਸ਼ਲਾਘਾਯੋਗ ਕਦਮ ਹੈ। ਮਨੁੱਖੀ ਅਧਿਕਾਰਾਂ ਨੂੰ ਸਮਰਪਿਤ ਸੋਚ ਧਾਰਨੀ ਜਥੇਬੰਦੀਆਂ ਅਤੇ ਸਿੱਖ ਭਾਈਚਾਰਾ, ਵਿਸ਼ੇਸ਼ ਤੌਰ ‘ਤੇ ਸਵਾਗਤ ਕੀਤਾ ਹੈ।
