Oct 3, 2026

ਚੰਡੀਗੜ ( ਦੇ ਪ੍ਰ ਬਿ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅਚਾਨਕ ਵਿਗੜ ਜਾਣ ਕਾਰਣ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਾ ਹੈ।  ਖਬਰ ਹੈ ਕਿ ਦੋ ਦਿਨਾਂ ਤੋਂ ਮੁੱਖ ਮੰਤਰੀ ਬਿਮਾਰ ਚੱਲੇ ਆ ਰਹੇ ਸਨ ਅਤੇ ਉਨ੍ਹਾਂ ਦੀ ਰਿਹਾਇਸ਼ ’ਤੇ ਹੀ ਡਾਕਟਰਾਂ ਦੀ ਟੀਮ ਇਲਾਜ ਕਰ ਰਹੀ ਸੀ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਇਨਫੈਕਸ਼ਨ ਤੋਂ ਪੀੜਤ ਹਨ। ਅੱਜ ਡਾਕਟਰਾਂ ਦੀ ਸਲਾਹ ’ਤੇ ਮੁੱਖ ਮੰਤਰੀ ਨੂੰ ਫ਼ੌਰੀ ਫੋਰਟਿਸ ਹਸਪਤਾਲ ਲਿਜਾਇਆ ਗਿਆ। ਮੁੱਖ ਮੰਤਰੀ ਨੂੰ ਤੁੰਰਤ ਆਈ ਸੀ ਯੂ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਪਤਨੀ ਡਾ.ਗੁਰਪ੍ਰੀਤ ਕੌਰ ਵੀ ਮੌਜੂਦ ਹਨ।

error: Content is protected !!