ਸਰੀ ( ਦੇ ਪ੍ਰ ਬਿ)- ਬੀਤੇ ਦਿਨੀਂ ਫਲੀਟਵੁੱਡ ਪੋਰਟ ਕੈਲਸ ਤੋਂ ਲਿਬਰਲ ਐਮ ਪੀ ਗੁਰਬਖਸ਼ ਸਿੰਘ ਸੈਣੀ ਵਲੋਂ ਆਪਣੇ ਹਲਕੇ ਦੇ ਵੋਟਰਾਂ, ਸਪੋਰਟਰਾਂ ਅਤੇ ਵਲੰਟੀਅਰਾਂ ਦੇ ਮਾਣ ਵਿਚ ਇਕ ਬਾਰਬੀਕਿਊ ਪਾਰਟੀ ਦਾ ਆਯੋਜਨ ਫਲੀਟਵੁੱਡ ਪਾਰਕ ਵਿਖੇ ਕੀਤਾ ਗਿਆ। ਇਸ ਮੌਕੇ ਐਮ ਪੀ ਗੁਰਬਖਸ਼ ਸੈਣੀ ਨੇ ਆਪਣੇ ਵੋਟਰਾਂ ਤੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕਾਰਨੀ ਸਰਕਾਰ ਵਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਅਤੇ ਆਰਥਿਕ ਸੰਕਟ ਵਿਚੋ ਉਭਾਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ। ਉਹਨਾਂ ਹਲਕੇ ਦੇ ਲੋਕਾਂ ਨੂੰ ਉਹਨਾਂ ਨਾਲ ਸਬੰਧਿਤ ਕਿਸੇ ਵੀ ਕੰਮ ਲਈ ਬਿਨਾਂ ਕਿਸੇ ਝਿਜਕ ਦੇ ਉਹਨਾਂ ਜਾਂ ਉਹਨਾਂ ਦੇ ਹਲਕਾ ਦਫਤਰ ਤੱਕ ਪਹੁੰਚ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਉਹ ਹਰ ਸਮੇਂ ਆਪਣੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਸਨ। ਇਸ ਮੌਕੇ ਉਹਨਾਂ ਸਮਾਜ ਸੇਵਾ ਦੇ ਖੇਤਰ ਵਿਚ ਕੰਮ ਕਰਨ ਵਾਲੇ ਵਲੰਟੀਅਰਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਲੋਕਾਂ ਲਈ ਫੂਡ ਅਤੇ ਹੋਰ ਖਾਣ ਪੀਣ ਦੀਆਂ ਵਸਤਾਂ ਦਾ ਵਧੀਆ ਪ੍ਰਬੰਧ ਕੀਤਾ ਗਿਆ ਸੀ।





