Oct 3, 2026

Screenshot

ਪਤੀ ਦੀ ਸੁਰੱਖਿਆ ਦੀ ਕੀਤੀ ਮੰਗ-

ਚੰਡੀਗੜ੍ਹ-ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਨੇ  ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਆਪਣੀ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਪਟੀਸ਼ਨਰ ਤੇ ਵਿਧਾਇਕ ਦੀ ਪਤਨੀ ਸਿਮਰਨਜੀਤ ਕੌਰ ਨੇ ਖ਼ਦਸ਼ਾ ਜਤਾਇਆ ਕਿ ਪੰਜਾਬ ਪੁਲੀਸ ਉਨ੍ਹਾਂ ਦੇ ਪਤੀ ਦਾ ‘ਫ਼ਰਜ਼ੀ ਮੁਕਾਬਲਾ’ ਕਰ ਸਕਦੀ ਹੈ। ਜਸਟਿਸ ਤ੍ਰਿਭੂਵਨ ਦਹੀਆ ਦੇ ਬੈਂਚ ਨੇ ਪਟੀਸ਼ਨ ’ਤੇ ਸੁਣਵਾਈ ਲਈ 23 ਸਤੰਬਰ ਦੀ ਤਰੀਕ ਨਿਰਧਾਰਿਤ ਕੀਤੀ ਹੈ।

ਪਟੀਸ਼ਨਰ ਨੇ ਦੋਸ਼ ਲਗਾਇਆ ਕਿ ਉਸ ਦੇ ਪਤੀ, ਜੋ ਕਿ ਸੱਤਾਧਾਰੀ ਪਾਰਟੀ ਦਾ ਮੌਜੂਦਾ ਵਿਧਾਇਕ ਹਨ, ਨੂੰ ਮੀਡੀਆ ਸਾਹਮਣੇ ਖੁੱਲ੍ਹੇਆਮ ਇਹ ਕਹਿਣ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿ ‘ਸਿੰਚਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਦਰਿਆ ਵਿੱਚ ਪਾਣੀ ਛੱਡਣ ਅਤੇ ਦਰਿਆਈ ਤਲ ਤੋਂ ਗਾਰ ਕੱਢਣ ਦੀ ਇਜਾਜ਼ਤ ਦੇਣ ’ਤੇ ਰਾਜ ਸਰਕਾਰ ਨੂੰ ਗੁੰਮਰਾਹ ਕੀਤਾ।’’ ਵਿਧਾਇਕ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਘੱਗਰ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ​​ਕਰਨ ਦੀਆਂ ਉਨ੍ਹਾਂ ਦੀਆਂ ਵਾਰ-ਵਾਰ ਬੇਨਤੀਆਂ ਨੂੰ ਅਣਗੌਲਿਆ ਕੀਤਾ ਗਿਆ ਸੀ।

error: Content is protected !!