Mar 7, 2026

ਸੰਨ੍ਹ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ 13 ਸਤੰਬਰ (ਅਜਮੇਰ ਸਿੰਘ ਬਾਸਰਕੇ)- ਬਾਬਾ ਬੁੱਢਾ ਵੰਸ਼ਜ ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਸਪੁੱਤਰ ਸੰਤ ਅਮਰੀਕ ਸਿੰਘ ਰੰਧਾਵਾ (ਮੁੱਖੀ ਸੰਪਰਦਾ ਬਾਬਾ ਬੁੱਢਾ ਵੰਸ਼ਜ ‘ਬਾਬਾ ਸਹਾਰੀ ਗੁਰੂ ਕਾ ਹਾਲੀ’ ਰੰਧਾਵਾ ਗੁਰੂ ਕੀ ਵਡਾਲੀ-ਛੇਹਰਟਾ) ਅਤੇ ਬਾਬਾ ਰਘਬੀਰ ਸਿੰਘ ਰੰਧਾਵਾ ਵਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਪਹਿਲੇ ਮਿਲਾਪ ਅਸਥਾਨ ਅਤੇ ਪ੍ਰਲੋਕ ਗਮਨ ਅਸਥਾਨ ਗੁ: ਸੱਚਖੰਡ ਸ੍ਰੀ ਅੰਗੀਠਾ ਸਾਹਿਬ ਰਮਦਾਸ (ਜ਼ਿਲ੍ਹਾ ਅੰਮ੍ਰਿਤਸਰ, ਤਹਿਸੀਲ ਅਜਨਾਲਾ) ਵਿਖੇ ਸਾਲਾਨਾ ਚੌਥ ਦੇ ਜੋੜ ਮੇਲੇ (394ਵੇਂ ਪ੍ਰਲੋਕ ਗਮਨ ਦਿਵਸ) ‘ਤੇ ਹਾਜ਼ਰੀਆਂ ਭਰੀਆਂ ਗਈਆਂ ।    ਗੁ: ਸਾਹਿਬ ਦੇ ਮੁੱਖ ਗ੍ਰੰਥੀ ਭਾਈ ਸ਼ਮਸ਼ੇਰ ਸਿੰਘ ਵਲੋਂ ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਅਤੇ ਬਾਬਾ ਰਘਬੀਰ ਸਿੰਘ ਰੰਧਾਵਾ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਪਾਕੇ ਸਨਮਾਨਿਤ ਕੀਤਾ ਗਿਆ । ਇਸ ਅਸਥਾਨ ‘ਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ  ਆਪਣੇ ਹੱਥੀਂ ਬਾਬਾ ਬੁੱਢਾ ਸਾਹਿਬ ਜੀ ਦਾ ਸਸਕਾਰ ਕੀਤਾ ਸੀ । ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਵਲੋਂ ਹਰ ਸਾਲ ਚੌਥ ਦਾ ਸਾਲਾਨਾ ਜੋੜ ਮੇਲਾ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ । ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਕੇ ਬਾਬਾ ਬੁੱਢਾ ਸਾਹਿਬ ਜੀ ਦੀ ਅਸੀਸਾਂ ਪ੍ਰਾਪਤ ਕਰਦੀਆਂ ਹਨ ।

ਗੁ: ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸ਼ਮਸ਼ੇਰ ਸਿੰਘ ਨੇ ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਅਤੇ ਬਾਬਾ ਰਘਬੀਰ ਸਿੰਘ ਰੰਧਾਵਾ ਨੂੰ ਸਨਮਾਨਿਤ ਕੀਤਾ