Mar 7, 2026

ਸਵਰਗੀ ਜਰਨੈਲ ਸਿੰਘ ਆਰਟਿਸਟ ਦੀ ਬਜ ਬਜ ਘਾਟ ਦੇ ਸਾਕੇ ਬਾਰੇ ਪੇਂਟਿੰਗ ਲੋਕ ਅਰਪਿਤ-

ਵੈਨਕੂਵਰ ( ਗੁਰਵਿੰਦਰ ਸਿੰਘ)-ਗੁਰੂ ਨਾਨਕ ਜਹਾਜ਼ ਦੇ ਸ਼ਹੀਦੀ ਸਾਕੇ ਤੇ 28 ਸਤੰਬਰ ਨੂੰ, ਗੁਰੂ ਨਾਨਕ ਜਹਾਜ਼ ਹੈਰੀਟੇਜ ਸੁਸਾਇਟੀ ਵੱਲੋਂ, ਕੈਨੇਡਾ ਅਤੇ ਅਮਰੀਕਾ ਦੇ ਵੱਖ- ਵੱਖ ਗੁਰਦੁਆਰਿਆਂ ਵਿੱਚ ਅਰਦਾਸਾਂ ਅਤੇ ਵਿਚਾਰਾਂ ਦਾ ਉਪਰਾਲਾ ਕੀਤਾ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਅਤੇ ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਵਿਖੇ ਵੱਖ ਵੱਖ ਬੁਲਾਰਿਆਂ ਵਲੋਂ ਵਿਚਾਰਾਂ ਦਾ ਸਾਂਝ ਪਾਈ ਗਈ । ਇਸ ਦੌਰਾਨ ਚਿਤਰਕਾਰ ਸ ਜਰਨੈਲ ਸਿੰਘ ਦੀ ਬਜ ਬਜ ਘਾਟ ਦੇ ਸ਼ਹੀਦੀ ਸਾਕੇ ਦੀ ਸ਼ਾਨਦਾਰ ਪੇਂਟਿੰਗ ਗੁਰਦੁਆਰਾ ਸਿੰਘ ਸਭਾ ਵਿਖੇ ਸੰਗਤਾਂ ਨੂੰ ਅਰਪਣ ਕੀਤੀ ਗਈ  ਜਿਸ ਦੀ ਰਸਮ ਮਰਹੂਮ ਜਰਨੈਲ ਸਿੰਘ ਦੀ ਸੁਪਤਨੀ ਬੀਬੀ ਬਲਜੀਤ ਕੌਰ ਅਤੇ ਸਪੁੱਤਰੀ ਬੀਬੀ ਨੀਤੀ ਕੌਰ ਵੱਲੋਂ, ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਸਮੇਤ ਕੀਤੀ ਗਈ। ਇਸ ਤੋਂ ਇਲਾਵਾ ਬਾਕੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਵੀ ਅਜਿਹੇ ਸਮਾਗਮ ਰੱਖੇ ਗਏ, ਜਿਹਨਾਂ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ ਡੈਲਟਾ, ਗੁਰਦੁਆਰਾ ਕਲਗੀਧਰ ਦਰਬਾਰ ਐਬਸਫੋਰਡ, ਗੁਰੁਦਆਰਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਸੁਸਾਇਟੀ ਐਬਸਫੋਰਡ, ਗੁਰਦੁਆਰਾ ਅਕਾਲੀ ਸਿੰਘ ਸਿੱਖ ਸੁਸਾਇਟੀ ਵੈਨਕੂਵਰ, ਗੁਰਦੁਆਰਾ ਖਾਲਸਾ ਦਰਬਾਰ ਵੈਨਕੂਵਰ, ਗੁਰਦੁਆਰਾ ਮਾਤਾ ਸਾਹਿਬ ਕੌਰ ਫਰੰਡੇਲ, ਗੁਰੂ ਨਾਨਕ ਸਿੱਖ ਗੁਰਦੁਆਰਾ ਲਿੰਡਨ ਅਤੇ ਖਾਲਸਾ ਯੂਨੀਵਰਸਿਟੀ ਬੈਲਗੈਮ ਯੂਐਸ ਅਤੇ ਹੋਰ ਅਸਥਾਨ ਵੀ ਸ਼ਾਮਿਲ ਹਨ।