Mar 7, 2026

ਉਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਮਿੰਟੂ ਦਾ ਸਨਮਾਨ-

ਅੰਮ੍ਰਿਤਸਰ, 30 ਸਤੰਬਰ  – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਐਨਐਸਐਸ ਇਕਾਈ ਵਲੋਂ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠ ਐਨਐਸਐਸ ਦਿਵਸ ਸੇਵਾ ਭਾਵਨਾ ਨੂੰ ਸਮਰਪਿਤ ਕਰਦਿਆਂ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਸ. ਗੁਰਪ੍ਰੀਤ ਸਿੰਘ ਮਿੰਟੂ, ਕਨਵੀਨਰ, ਮਨੁੱਖਤਾ ਦੀ ਸੇਵਾ ਸੁਸਾਇਟੀ, ਲੁਧਿਆਣਾ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਇਸ ਮੌਕੇ ਨਿਸਵਾਰਥ ਸੇਵਾ ਅਤੇ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਅਤੇ ਹਰ ਵਰਗ ਪ੍ਰਤੀ ਸਤਿਕਾਰ ਰੱਖਣ ਲਈ ਸਮਾਜਕ ਜ਼ਿਮੇਵਾਰੀ ਰੱਖਣ ਲਈ ਪ੍ਰੇਰਿਆ। ਐਨਐਸਐਸ ਵਲੰਟੀਅਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੇਵਾ ਰਾਹੀਂ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਡਾ. ਬਲਬੀਰ ਸਿੰਘ, ਐਨਐਸਐਸ ਕੋਆਰਡੀਨੇਟਰ, ਨੇ ਐਨਐਸਐਸ ਦੀ ਮਹੱਤਤਾ ’ਤੇ ਪ੍ਰਕਾਸ਼ ਪਾਇਆ ਅਤੇ ਵਿਦਿਆਰਥੀਆਂ ਨੂੰ ਇਸ ਦੇ ਮੰਤਰ “ਨਾਟ ਮੀ, ਬਟ ਯੂ” (ਮੈਂ ਨਹੀਂ, ਸਗੋਂ ਤੁਸੀਂ) ਨੂੰ ਅਪਣਾਉਣ ਦੀ ਅਪੀਲ ਕੀਤੀ। ਡਾ. ਹਰਕਿਰਨਦੀਪ ਕੌਰ, ਪ੍ਰੋਗਰਾਮ ਅਫਸਰ, ਨੇ ਧੰਨਵਾਦ ਪ੍ਰਸਤਾਵ ਪੇਸ਼ ਕੀਤਾ ਅਤੇ ਅਜਿਹੇ ਸਮਾਗਮਾਂ ਨੂੰ ਸੰਭਵ ਬਣਾਉਣ ਲਈ ਯੂਨੀਵਰਸਿਟੀ ਅਧਿਕਾਰੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਡਾ. ਅਦਿੱਤਿਆ ਪਰਿਹਾਰ, ਪ੍ਰੋਗਰਾਮ ਅਫਸਰ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਐਨਐਸਐਸ ਵਲੰਟੀਅਰ ਵੀ ਇਸ ਮੌਕੇ ਹਾਜ਼ਰ ਸਨ। ਇਸ ਸਮਾਗਮ ਨੇ ਐਨਐਸਐਸ ਦੇ ਮੁੱਖ ਉਦੇਸ਼ਾਂ ਅਨੁਸਾਰ ਵਿਦਿਆਰਥੀਆਂ ਵਿੱਚ ਸੇਵਾ, ਅਨੁਸ਼ਾਸਨ ਅਤੇ ਵਚਨਬੱਧਤਾ ਦੀ ਭਾਵਨਾ ਨੂੰ ਸਫਲਤਾਪੂਰਵਕ ਮਜ਼ਬੂਤ ਕੀਤਾ।