Mar 7, 2026

ਸਰੀ ( ਮਲਕੀਤ ਸਿੰਘ)-ਗੁਰਦੁਆਰਾ ਦੁਖ ਨਿਵਾਰਨ ਸਾਹਿਬ ਸਰੀ ਬੀਸੀ ਵਲੋਂ ਹਰ ਸਾਲ ਦੀ ਤਰਾਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਮਿਤੀ 8 ਨਵੰਬਰ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਸਰੀ ਤੋਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਆਖੰਡ ਪਾਠ ਸਾਹਿਬ ਦੇ ਪ੍ਰਕਾਸ਼ 2 ਨਵੰਬਰ ਨੂੰ ਦੁਪਹਿਰ 12 ਵਜੇ ਆਰੰਭ ਹੋਣਗੇ ਜਿਹਨਾਂ ਦੇ ਭੋਗ 4 ਨਵੰਬਰ ਨੂੰ ਰਾਤ 12 ਵਜੇ ਪਾਏ ਜਾਣਗੇ। ਇਸਤੋਂ ਇਲਾਵਾ 22 ਅਕਤੂਬਰ ਤੋਂ 5 ਨਵੰਬਰ ਤੱਕ ਰੋਜਾਨਾ ਸਵੇਰੇ 6 ਵਜੇ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ ਜਿਹਨਾਂ ਵਿਚ ਸ਼ਾਮਿਲ ਹੋਣ ਲਈ ਸੰਗਤਾਂ ਨੂੰ ਬੇਨਤੀ ਹੈ। 9 ਨਵੰਬਰ ਨੂੰ ਅੰਮ੍ਰਿਤ ਸੰਚਾਰ ਹੋਣਗੇ। ਹੋਰ ਵਧੇਰੇ ਜਾਣਕਾਰੀ ਲਈ ਗਿਆਨੀ ਨਰਿੰਦਰ ਸਿੰਘ ਨਾਲ ਫੋਨ ਨੰਬਰ 604-594-5100 ਤੇ ਸੰਪਰਕ ਕੀਤਾ ਜਾ ਸਕਦਾ ਹੈ।