Oct 3, 2026

ਚੰਡੀਗੜ-ਪੰਜਾਬ ਕਾਂਗਰਸ ਦੇ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਰੋਧੀ ਪਾਰਟੀਆਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਲਈ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ। ਜ਼ਿਕਰਯੋਗ ਹੈ ਕਿ 11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪ-ਚੋਣ ਵਿੱਚ ਕਾਂਗਰਸ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਵੜਿੰਗ ਨੇ ਸਾਬਕਾ ਕੇਂਦਰੀ ਮੰਤਰੀ ਬਾਰੇ ਕੁਝ ਜਾਤੀਵਾਦੀ ਟਿੱਪਣੀਆਂ ਕੀਤੀਆਂ ਸਨ ਜਿਸ ਤੋਂ ਬਾਅਦ ਹੋਰ ਪਾਰਟੀਆਂ ਦੇ ਆਗੂਆਂ ਨੇ ਵੜਿੰਗ ’ਤੇ ਨਿਸ਼ਾਨੇ ਸੇਧੇ ਸਨ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਵੜਿੰਗ ਦੀਆਂ ਟਿੱਪਣੀਆਂ ਦਾ ਖੁਦ ਨੋਟਿਸ ਲੈਂਦਿਆਂ ਉਸ ਨੂੰ 6 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ। ਵੜਿੰਗ ਨੇ ਬਾਅਦ ਵਿੱਚ ਸਪੱਸ਼ਟ ਕੀਤਾ ਕਿ ਬੂਟਾ ਸਿੰਘ ਇੱਕ ਤਜਰਬੇਕਾਰ ਕਾਂਗਰਸੀ ਆਗੂ ਸਨ ਤੇ ਉਨ੍ਹਾਂ ਲਈ ਪਿਤਾ ਸਮਾਨ ਸਨ ਅਤੇ ਉਹ ਉਨ੍ਹਾਂ ਦਾ ਕਦੇ ਵੀ ਅਪਮਾਨ ਨਹੀਂ ਕਰ ਸਕਦੇ।

ਰਾਜਾ ਵੜਿੰਗ ਤੇ ਡੀਸੀ ਵੀ ਤਲਬ-

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਜਾਤੀਵਾਦੀ ਟਿੱਪਣੀ ਨੂੰ ਲੈ ਕੇ ਰਿਟਰਨਿੰਗ ਅਫਸਰ ਤਰਨ ਤਾਰਨ ਵੱਲੋਂ ਪੇਸ਼ ਕੀਤੀ ਰਿਪੋਰਟ ਉੱਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨੂੰ 6 ਨਵੰਬਰ ਲਈ ਤਲਬ ਕੀਤਾ ਹੈ।

ਜ਼ਿਕਰਯੋਗ ਹੈ ਕਿ ਲੰਘੇ ਦਿਨ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਾ ਵੜਿੰਗ ਦੀ ਟਿੱਪਣੀ ਬਾਰੇ ਚੋਣ ਕਮਿਸ਼ਨ ਤੋਂ ਰਿਪੋਰਟ ਮੰਗੀ ਗਈ ਸੀ ਅਤੇ ਰਾਜਾ ਵੜਿੰਗ ਨੂੰ 6 ਨਵੰਬਰ ਲਈ ਤਲਬ ਕੀਤਾ ਗਿਆ ਹੈ। ਰਾਜਾ ਵੜਿੰਗ ਨੇ ਲੰਘੀ ਦੇਰ ਰਾਤ ਉਕਤ ਟਿੱਪਣੀ ਬਾਰੇ ਮੁਆਫ਼ੀ ਮੰਗ ਲਈ ਸੀ।

error: Content is protected !!