Mar 7, 2026

ਤਰਨ ਤਾਰਨ ( ਨਈਅਰ)-ਚੋਣ ਕਮਿਸ਼ਨ ਨੇ  ਤਰਨ ਤਾਰਨ ਦੀ ਐੱਸ ਐੱਸ ਪੀ ਰਵਜੋਤ ਕੌਰ ਗਰੇਵਾਲ ਦੀਆਂ ਸੇਵਾਵਾਂ ਤੁਰੰਤ ਮੁਅੱਤਲ ਕਰਨ ਤੋਂ ਬਾਅਦ ਦੇਰ ਸ਼ਾਮ ਆਈ ਪੀ ਐੱਸ ਅਧਿਕਾਰੀ ਸੁਰਿੰਦਰ ਲਾਂਬਾ ਨੂੰ ਐੱਸ ਐੱਸ ਨਿਯੁਕਤ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੁਲੀਸ ਕਮਿਸ਼ਨਰੇਟ (ਪੀ ਸੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਤਰਨ ਤਾਰਨ ਦਾ ਵਾਧੂ ਚਾਰਜ ਦਿੱਤਾ ਗਿਆ ਸੀ|ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਪੁਲੀਸ ਅਧਿਕਾਰੀ ਰਵਜੋਤ ਗਰੇਵਾਲ ਖ਼ਿਲਾਫ਼ ਪਾਰਟੀ ਵਰਕਰਾਂ ਨਾਲ ਵਧੀਕੀਆਂ ਕਰਨ ਦੇ ਗੰਭੀਰ ਦੋਸ਼ ਲਾਏ ਸਨ| ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਰਾਹੁਲ ਨੇ ਚੋਣ ਕਮਿਸ਼ਨ ਵੱਲੋਂ ਐੱਸ ਐੱਸ ਪੀ ਰਵਜੋਤ ਗਰੇਵਾਲ ਦੀਆਂ ਸੇਵਾਵਾਂ ਮੁਅੱਤਲ ਕਰਨ ਦੇ ਹੁਕਮਾਂ ਦੀ ਪੁਸ਼ਟੀ ਕੀਤੀ ਹੈ। ਚੋਣ ਕਮਿਸ਼ਨ ਵੱਲੋਂ ਐੱਸਐੱਸਪੀ ਨੂੰ ਮੁਅੱਤਲ ਕਰਨ ਦਾ ਕੋਈ ਖਾਸ ਕਾਰਨ ਨਹੀਂ ਦੱਸਿਆ ਗਿਆ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਰਨ ਤਾਰਨ ਦੀ ਐੱਸ ਐੱਸ ਪੀ ਨੂੰ ਮੁਅੱਤਲ ਕੀਤੇ ਜਾਣ ਦਾ ਸਵਾਗਤ ਕੀਤਾ ਹੈ।