Mar 7, 2026

ਨਵੀਂ ਜ਼ਿਮਨੀ ਚੋਣ ਦੇ ਆਸਾਰ-

ਸਿਆਸੀ ਹਲਕਿਆਂ ਦੀ ਨਜ਼ਰ ਅੱਜ ਹਾਈ ਕੋਰਟ ਦੇ ਫ਼ੈਸਲੇ ’ਤੇ ਲੱਗੀ ਹੋਈ ਸੀ ਅਤੇ ਹੁਣ ਦੇਖਣਾ ਹੋਵੇਗਾ ਕਿ ਖਡੂਰ ਸਾਹਿਬ ਹਲਕੇ ਦੀ ਉਪ ਚੋਣ ਦਾ ਰਾਹ ਖੁੱਲ੍ਹਦਾ ਹੈ ਜਾਂ ਨਹੀਂ। ਤਰਨ ਤਾਰਨ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ 12 ਸਤੰਬਰ ਨੂੰ ਅੱਧੀ ਦਰਜਨ ਪੁਲੀਸ ਕਰਮੀਆਂ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 12 ਜਣਿਆਂ ਨੂੰ ਚਾਰ ਸਾਲ ਦੀ ਸਜ਼ਾ ਸੁਣਾਈ ਸੀ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਇਸ ਵੇਲੇ ਜੇਲ੍ਹ ’ਚ ਹਨ ਜਦੋਂ ਕਿ ਇੱਕ ਪੁਲੀਸ ਮੁਲਾਜ਼ਮ ਦੀ ਅਦਾਲਤੀ ਕਾਰਵਾਈ ਦੌਰਾਨ ਮੌਤ ਹੋ ਚੁੱਕੀ ਹੈ।

ਇਹ ਕਰੀਬ ਦਹਾਕਾ ਪੁਰਾਣਾ ਕੇਸ ਹੈ ਜਿਸ ’ਚ ਲਾਲਪੁਰਾ ਨੂੰ ਸਜ਼ਾ ਹੋਈ ਹੈ। ਵੇਰਵਿਆਂ ਅਨੁਸਾਰ ਤਰਨ ਤਾਰਨ ’ਚ ਇੱਕ ਪੈਲੇਸ ’ਚ ਇੱਕ ਔਰਤ ਦੀ ਸ਼ਰੇਆਮ ਕੁੱਟਮਾਰ ਕੀਤੀ ਗਈ ਸੀ ਅਤੇ ਉਸ ਦੇ ਕੱਪੜੇ ਵੀ ਪਾੜ ਦਿੱਤੇ ਗਏ ਸਨ। ਇਹ ਮਾਮਲਾ 2013 ਦਾ ਹੈ ਜਦੋਂ ਮਨਜਿੰਦਰ ਸਿੰਘ ਲਾਲਪੁਰਾ ਟੈਕਸੀ ਡਰਾਈਵਰ ਸਨ ਜਿਨ੍ਹਾਂ ’ਤੇ ਵਿਆਹ ’ਚ ਆਈ ਇੱਕ ਮਹਿਮਾਨ ਔਰਤ ’ਤੇ ਹਮਲਾ ਕਰਨ ਦੇ ਦੋਸ਼ ਤਹਿਤ ਕੇਸ ਦਰਜ ਹੋਇਆ ਸੀ। ਹਾਈ ਕੋਰਟ ਦੇ ਅੱਜ ਦੇ ਫ਼ੈਸਲੇ ਨਾਲ ਲਾਲਪੁਰਾ ਦੀ ਵਿਧਾਇਕੀ ਖ਼ਤਰੇ ’ਚ ਪੈ ਗਈ ਹੈ।