Mar 7, 2026

ਭੋਗ ਤੇ ਅੰਤਿਮ ਅਰਦਾਸ 2 ਦਸੰਬਰ ਨੂੰ-

ਪਟਿਆਲਾ- ਸੀਨੀਅਰ ਅਕਾਲੀ ਆਗੂ, ਸ੍ਰੋਮਣੀ ਕਮੇਟੀ ਮੈਂਬਰ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਵੱਡੇ ਭਰਾਤਾ ਸ ਦਰਸ਼ਨਜੀਤ ਸਿੰਘ ਸਾਹੀ ਪਟਿਆਲਾ ਸਥਿਤ ਆਪਣੇ ਘਰ ਵਿਚ ਹੀ ਅਚਾਨਕ ਸਵਰਗ ਸਿਧਾਰ ਗਏ। ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 27 ਨਵੰਬਰ ਨੂੰ ਬਾਦ ਦੁਪਹਿਰ ਪਟਿਆਲਾ ਦੇ ਸ਼ਮਸਾਨਘਾਟ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸਕੇ ਸਬੰਧੀ, ਰਿਸ਼ਤੇਦਾਰ ਤੇ ਭਾਈਚਾਰਕ ਸਾਂਝ ਵਾਲੇ ਲੋਕ ਹਾਜ਼ਰ ਸਨ ਜਿਹਨਾਂ ਨੇ ਪਰਿਵਾਰ ਨੇ ਪਰਿਵਾਰ ਦਾ ਦੁਖ ਵੰਡਾਇਆ।

ਪਰਿਵਾਰ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਸਵਰਗੀ ਦਰਸ਼ਨਜੀਤ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 2 ਦਸੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਨਾਨਕਸਰ ਸਾਹਿਬ ਦੇਵੀਗੜ ਰੋਡ ਪਟਿਆਲਾ ਵਿਖੇ ਹੋਵੇਗੀ।

ਇਸੇ ਦੌਰਾਨ ਸਾਬਕਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ ਤੇ ਸ੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਪਟਿਆਲਾ ਵਿਖੇ ਉਹਨਾਂ ਦੇ ਗ੍ਰਹਿ ਪੁੱਜਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।