Apr 23, 2026

ਚੰਡੀਗੜ੍ਹ-ਪੰਜਾਬ ਕਾਂਗਰਸ ਨੇ  ਡਾ. ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਵਿਚ ਪਾਰਟੀ ਟਿਕਟ ਅਤੇ ਅਹੁਦਿਆਂ ਲਈ ਕਰੋੜਾਂ ਰੁਪਏ ਰਿਸ਼ਵਤ ਚੱਲਣ ਦੇ ਦੋਸ਼ ਲਗਾਉਣ ਉਪਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਇਹ ਆਦੇਸ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਡਾ. ਨਵਜੋਤ ਕੌਰ ਸਿੱਧੂ ਵੱਲੋਂ 6 ਦਸੰਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਹੋਣੇ ਚਾਹੀਦੈ ਬਾਰੇ ਬਿਆਨ ਦਿੱਤਾ ਸੀ। ਇਸ ਬਿਆਨ ਨੂੰ ਲੈ ਕੇ ਉਹ ਪਿਛਲੇ ਦੋ ਦਿਨਾਂ ਤੋਂ ਵਿਵਾਦਾਂ ਵਿੱਚ ਚੱਲ ਰਹੇ ਸਨ। ਡਾ. ਨਵਜੋਤ ਕੌਰ ਸਿੱਧੂ ਦੇ ਇਸ ਬਿਆਨ ਨੂੰ ਲੈ ਕੇ ਕਾਂਗਰਸ ਪਾਰਟੀ ਅੰਦਰ ਪਿਛਲੇ ਦੋ ਦਿਨਾਂ ਤੋਂ ਸਿਆਸਤ ਗਰਮਾਈ ਹੋਈ ਸੀ ਇਸ ਦੌਰਾਨ ਕੁਝ ਕਾਂਗਰਸੀ ਆਗੂਆਂ ਵੱਲੋਂ ਵੀ ਇੱਕ ਦੂਜੇ ’ਤੇ ਟਿੱਪਣੀ ਕੀਤੀਆਂ ਜਾ ਰਹੀਆਂ ਸਨ।