ਅੰਮ੍ਰਿਤਸਰ- ਬੀਤੇ ਦਿਨੀਂ ਸੀਨੀਅਰ ਅਕਾਲੀ ਆਗੂ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸ੍ਰੀਮਤੀ ਹਰਜਿੰਦਰ ਕੌਰ ਦੀ ਸਪੁਤਰੀ ਬੀਬਾ ਮਨਪ੍ਰੀਤ ਕੌਰ ਦਾ ਸ਼ੁਭ ਆਨੰਦ ਕਾਰਜ ਕਾਕਾ ਬੰਧਨਦੀਪ ਸਿੰਘ ਔਜਲਾ ਨਾਲ ਪੂਰਨ ਗੁਰਮਰਿਯਾਦਾ ਮੁਤਾਬਿਕ ਹੋਇਆ। ਇਸ ਮੌਕੇ ਨਵ ਵਿਆਹੀ ਜੋੜੀ ਨੂੰ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ, ਸ੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਡਾ ਬਰਜਿੰਦਰ ਸਿੰਘ ਹਮਦਰਦ, ਸਾਬਕਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ, ਸ੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਬੀਬੀ ਸਤਵੰਤ ਕੌਰ , ਗਿਆਨੀ ਭਾਈ ਪਿੰਦਰਪਾਲ ਸਿੰਘ, ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਸ ਮਨਜੀਤ ਸਿੰਘ ਜੀਕੇ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਅੰਮ੍ਰਿਤਪਾਲ ਸਿੰਘ ਪੰਨੂ, ਜਸਪ੍ਰੀਤ ਕੌਰ ਤੇ ਹੋਰ ਕਈ ਅਹਿਮ ਸਖਸ਼ੀਅਤਾਂ ਨੇ ਅਸ਼ੀਰਵਾਦ ਦਿੱਤਾ ਤੇ ਦੋਵਾਂ ਪਰਿਵਾਰਾਂ ਨਾਲ ਵਧਾਈਆਂ ਸਾਂਝੀਆਂ ਕੀਤੀਆਂ।


