Oct 3, 2026

ਵੈਨਕੂਵਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਮੈਰਿਟ ਸ਼ਹਿਰ ਵਿੱਚ ਇਕ ਮਹਿਲਾ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਉਸਦੇ ਪਤੀ ਖ਼ਿਲਾਫ਼ ਦੂਜੇ ਦਰਜੇ ਦੇ ਕਤਲ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ ਪੁਲਿਸ ਮੁਤਾਬਕ ਇਹ ਦੋਸ਼ ਆਪਣੀ ਪਤਨੀ ਦੀ ਮੌਤ ਨਾਲ ਸੰਬੰਧਿਤ ਜਾਂਚ ਤੋਂ ਬਾਅਦ ਲਗਾਏ ਗਏ ਹਨ।
ਪੁਲਿਸ ਅਨੁਸਾਰ ਮ੍ਰਿਤਕ ਮਹਿਲਾ ਦੀ ਪਛਾਣ 45 ਸਾਲਾ ਪੈਮਿਲਾ ਜਾਰਵਿਸ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਅਤੇ ਐਂਬੂਲੈਂਸ ਸੇਵਾਵਾਂ ਮੌਕੇ ’ਤੇ ਪਹੁੰਚੀਆਂ ਸਨ, ਜਿੱਥੇ ਮਹਿਲਾ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਸੀ।
ਇਸ ਦਰਮਿਆਨ, ਪੈਮਿਲਾ ਜਾਰਵਿਸ ਦੀ ਮੌਤ ਤੋਂ ਬਾਅਦ ਉਸਦੇ ਬੱਚਿਆਂ ਦੀ ਮਦਦ ਲਈ ਦੋਸਤਾਂ ਅਤੇ ਸਥਾਨਕ ਭਾਈਚਾਰੇ ਵੱਲੋਂ ਵਿੱਤੀ ਸਹਾਇਤਾ ਇਕੱਠੀ ਕੀਤੀ ਜਾ ਰਹੀ ਹੈ। ਭਾਈਚਾਰੇ ਦੇ ਮੈਂਬਰਾਂ ਨੇ ਇਸ ਘਟਨਾ ਨੂੰ ਗਹਿਰਾ ਸਦਮਾ ਕਰਾਰ ਦਿੰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

error: Content is protected !!