ਭਾਰਤੀ ਵਿਦਿਆਰਥੀਆਂ ਨੂੰ ਮਿਲਣਗੇ ਲੰਬੇ ਸਮੇਂ ਦੇ ਵਰਕ ਪਰਮਿਟ-
ਨਵੀਂ ਦਿੱਲੀ-ਨਿਊਜ਼ੀਲੈਂਡ ਨੇ ਆਪਣੇ ਵਰਕ ਵੀਜ਼ਾ ਨਿਯਮਾਂ ਨੂੰ ਸੌਖਾਲਾ ਕਰਦਿਆਂ ਭਾਰਤ ਨਾਲ ਵਪਾਰ ਮੁਕਤ ਸਮਝੌਤੇ ’ਤੇ ਹਸਤਾਖਰ ਕੀਤੇ ਹਨ ਜਿਸ ਵਿੱਚ ਭਾਰਤੀ ਵਿਦਿਆਰਥੀਆਂ ਲਈ ਹਫ਼ਤੇ ਵਿੱਚ 20 ਘੰਟੇ ਕੰਮ ਕਰਨ ਦੀ ਸੀਮਾ ਨਹੀਂ ਹੋਵੇਗੀ। ਨਿਊਜ਼ੀਲੈਂਡ ਨੇ ਭਾਰਤ ਨਾਲ ਵਪਾਰ ਸਮਝੌਤੇ ਤਹਿਤ ਆਪਣੇ ਨਿਯਮਾਂ ਨੂੰ ਸੌਖਾਲਾ ਕੀਤਾ ਹੈ ਜਿਸ ਨਾਲ ਭਾਰਤੀ ਵਿਦਿਆਰਥੀ ਪੜ੍ਹਾਈ ਤੋਂ ਬਾਅਦ ਦੇ ਲੰਬੇ ਸਮੇਂ ਲਈ ਵਰਕ ਵੀਜ਼ਾ ਪ੍ਰਾਪਤ ਕਰ ਸਕਣਗੇ। ਇਸ ਵਰਗ ਵਿਚ ਯੋਗਾ ਇੰਸਟਰੱਕਟਰ ਅਤੇ ਸ਼ੈੱਫ ਸਮੇਤ 5,000 ਭਾਰਤੀ ਪੇਸ਼ੇਵਰਾਂ ਨੂੰ ਨਿਊਜ਼ੀਲੈਂਡ ਵਿਚ ਕੰਮ ਕਰਨ ਦੀ ਆਗਿਆ ਦਿੱਤੀ ਗਈ ਹੈ। ਦੋਵਾਂ ਦੇਸ਼ਾਂ ਨੇ ਅੱਜ FTA ਤਹਿਤ ਦੂਜਾ ਸਮਝੌਤਾ ਸਹੀਬੰਦ ਕੀਤਾ। ਇਸ ’ਤੇ ਲਗਪਗ 7-8 ਮਹੀਨਿਆਂ ਵਿੱਚ ਦਸਤਖਤ ਕੀਤੇ ਜਾਣ ਅਤੇ ਇਸ ਦੇ ਲਾਗੂ ਹੋਣ ਦੀ ਉਮੀਦ ਹੈ।
