ਚੰਡੀਗੜ-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਮਨਾਉਣ ਦੇ ਫੈਸਲੇ ’ਤੇ ਸਿੱਖ ਜਥੇਬੰਦੀਆਂ ਦੇ ਵਿਰੋਧ ਦੇ ਬਾਵਜੂਦ ਭਾਰਤੀ ਜਨਤਾ ਪਾਰਟੀ ਆਪਣੇ ਪ੍ਰੋਗਰਾਮ ਮੁਤਾਬਕ ਅੱਗੇ ਵਧਣ ਲਈ ਤਿਆਰ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਇਸ ਨਾਮ ’ਤੇ ਇਤਰਾਜ਼ ਜਤਾਉਂਦੀਆਂ ਆ ਰਹੀਆਂ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ‘ਵੀਰ ਬਾਲ ਦਿਵਸ’ ਦੀ ਬਜਾਏ ਇਸ ਦਿਨ ਨੂੰ ‘ਸਾਹਿਬਜ਼ਾਦੇ ਸ਼ਹੀਦੀ ਦਿਵਸ’ ਜਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਇਆ ਜਾਣਾ ਚਾਹੀਦਾ ਹੈ, ਤਾਂ ਜੋ ਸਿਰਫ਼ ਬਹਾਦਰੀ ਦੀ ਥਾਂ ਉਨ੍ਹਾਂ ਦੀ ਲਾਸਾਨੀ ‘ਸ਼ਹਾਦਤ’ ਦੇ ਸੰਕਲਪ ਨੂੰ ਉਭਾਰਿਆ ਜਾ ਸਕੇ।
ਮਨਜੀਤ ਸਿੰਘ ਰਾਏ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਸਿੱਖ ਇਤਿਹਾਸ ਨੂੰ ਸਕੂਲੀ ਸਿਲੇਬਸ ਦਾ ਹਿੱਸਾ ਬਣਾਉਣ ਵਰਗੇ ਕਈ ਅਹਿਮ ਕੰਮ ਕੀਤੇ ਹਨ। ਹਾਲਾਂਕਿ, ਸਿੱਖ ਪੰਥ ਦੀਆਂ ਪ੍ਰਮੁੱਖ ਸੰਸਥਾਵਾਂ ਵੱਲੋਂ ਨਾਮ ਬਦਲਣ ਦੀ ਲਗਾਤਾਰ ਕੀਤੀ ਜਾ ਰਹੀ ਮੰਗ ਕਾਰਨ ਇਹ ਮੁੱਦਾ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
