ਜਨਰਲ ਸਕੱਤਰ ਸਿੱਕੀ ਝੱਜੀ ਪਿੰਡ ਵਾਲਾ, ਖਜ਼ਾਨਚੀ ਨਰਿੰਦਰ ਸਿੰਘ ਪੰਨੂ ਅਤੇ ਮੁੱਖ ਸਲਾਹਕਾਰ ਵਜੋਂ ਦਲਜਿੰਦਰ ਸਿੰਘ ਰਹਿਲ ਚੁਣੇ-
ਇਟਲੀ -ਸਾਹਿਤ ਸੁਰ ਸੰਗਮ ਸਭਾ ਇਟਲੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਆਨ ਲਾਈਨ ਮੀਟਿੰਗ ਬਲਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਵਿੱਚ ਕੀਤੀ ਗਈ। ਜਿਸ ਵਿੱਚ ਸਭਾ ਦੇ ਮੈਬਰਾਂ ਅਤੇ ਪ੍ਰਬੰਧਕਾਂ ਨੇ ਭਾਗ ਲਿਆ ਤੇ ਨਵੀਂ ਪ੍ਰਬੰਧਕੀ ਕਮੇਟੀ ਦੀ ਚੋਣ ਕੀਤੀ ਗਈ। ਸਰਬਸੰਮਤੀ ਨਾਲ ਹੋਈ ਇਸ ਚੋਣ ਵਿੱਚ ਮੇਜਰ ਸਿੰਘ ਖੱਖ ਨੂੰ ਸਾਹਿਤ ਸੁਰ ਸੰਗਮ ਸਭਾ ਇਟਲੀ ਦੇ ਪ੍ਰਧਾਨ ਵਜੋਂ ਚੁਣਿਆ ਗਿਆ। ਜ਼ਿਕਰਯੋਗ ਹੈ ਕਿ ਮੇਜਰ ਸਿੰਘ ਖੱਖ ਪਿਛਲੇ ਲੰਮੇ ਸਮੇਂ ਤੋਂ ਸਭਾ ਨਾਲ ਜੁੜੇ ਹੋਏ ਹਨ ਅਤੇ ਸਭਾ ਦੀਆਂ ਕਾਰਗੁਜ਼ਾਰੀਆਂ ਵਿੱਚ ਆਪਣੀਆਂ ਅਹਿਮ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਸਭਾ ਦੇ ਹੋਰ ਅਹੁਦੇਦਾਰਾਂ ਵਿੱਚ ਜਨਰਲ ਸਕੱਤਰ ਨੌਜਵਾਨ ਗੀਤਕਾਰ ਸਿੱਕੀ ਝੱਜੀ ਪਿੰਡ ਵਾਲਾ, ਮੁੱਖ ਸਲਾਹਕਾਰ ਦਲਜਿੰਦਰ ਸਿੰਘ ਰਹਿਲ ਅਤੇ ਖਜ਼ਾਨਚੀ ਨਰਿੰਦਰ ਸਿੰਘ ਪੰਨੂ ਚੁਣੇ ਗਏ ਹਨ। ਬਾਕੀ ਸਭ ਮੈਂਬਰਾਂ ਵਿੱਚ ਰਾਣਾ ਅਠੌਲਾ, ਪ੍ਰੋ ਜਸਪਾਲ ਸਿੰਘ, ਜਸਵਿੰਦਰ ਕੌਰ ਮਿੰਟੂ, ਭਿੰਦਰਜੀਤ ਕੌਰ, ਅਮਰਵੀਰ ਸਿੰਘ ਹੋਠੀ, ਜਗਰੂਪ ਸਿੰਘ ਭੁੱਲਰ, ਪ੍ਰੇਮਪਾਲ ਸਿੰਘ ,ਬਲਵਿੰਦਰ ਸਿੰਘ ਚਾਹਲ ਚੁਣੇ ਗਏ ਹਨ। ਮੇਜਰ ਸਿੰਘ ਖੱਖ ਨੇ ਸਮੁੱਚੀ ਸਭਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਸਭ ਰਲ ਮਿਲ ਕੇ ਇੱਕ ਪਰਿਵਾਰ ਦੀ ਤਰ੍ਹਾਂ ਇਸ ਵੱਕਾਰੀ ਸੰਸਥਾ ਨੂੰ ਚਲਾਵਾਂਗੇ ਅਤੇ ਇਟਲੀ ਭਰ ਵਿੱਚ ਮਾਂ ਬੋਲੀ ਪੰਜਾਬੀ ਤੇ ਗੁਰਮੁਖੀ ਲਿਪੀ ਦਾ ਪ੍ਰਚਾਰ ਤੇ ਪ੍ਰਸਾਰ ਕਰਦਿਆਂ ਸਾਹਿਤ, ਕਲਾ ਤੇ ਸੱਭਿਆਚਾਰ ਨੂੰ ਹਰ ਪੱਖ ਤੋਂ ਪ੍ਰਫੁੱਲਤ ਕਰਨ ਲਈ ਕੰਮ ਕਰਾਂਗੇ।
