Mar 7, 2026

ਚੰਡੀਗੜ-ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਤਹਿਤ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਅਦਾਲਤ ਨੇ 14 ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਹੈ। ਮਜੀਠੀਆ ਨੇ ਅੱਜ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਮਾਮਲੇ ਦੀ ਅਗਲੀ ਸੁਣਵਾਈ 17 ਜਨਵਰੀ ਨੂੰ ਹੋਵੇਗੀ। ਅੱਜ ਦੀ ਸੁਣਵਾਈ ਦੌਰਾਨ ਵੀ ਮਜੀਠੀਆ ’ਤੇ ਦੋਸ਼ ਆਇਦ ਨਹੀਂ ਹੋ ਸਕੇ। ਇਸ ਤੋਂ ਇਲਾਵਾ ਬਚਾਅ ਪੱਖ ਦੇ ਵਕੀਲਾਂ ਵੱਲੋਂ ਕੇਸ ਦੀ ਖੁੱਲ੍ਹੀ ਅਦਾਲਤ ਵਿੱਚ ਸੁਣਵਾਈ ਅਤੇ ਸਿੱਧਾ ਪ੍ਰਸਾਰਨ ਸਬੰਧੀ ਦਾਇਰ ਅਰਜ਼ੀ ’ਤੇ ਫੈਸਲਾ ਵੀ 17 ਜਨਵਰੀ ਤੱਕ ਟਲ ਗਿਆ ਹੈ।