Oct 3, 2026

ਤਹਿਰਾਨ-ਈਰਾਨ ਵਿੱਚ ਚੱਲ ਰਹੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਨੇ ਬੇਹੱਦ ਹਿੰਸਕ ਰੂਪ ਧਾਰ ਲਿਆ ਹੈ। ਅਮਰੀਕਾ ਸਥਿਤ ਮਨੁੱਖੀ ਅਧਿਕਾਰ ਸੰਸਥਾ ‘ਹਿਊਮਨ ਰਾਈਟਸ ਐਕਟੀਵਿਸਟ ਨਿਊਜ਼ ਏਜੰਸੀ’ ਦੀ ਤਾਜ਼ਾ ਰਿਪੋਰਟ ਅਨੁਸਾਰ, ਪ੍ਰਦਰਸ਼ਨਕਾਰੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ ਵਿੱਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਵਧ ਕੇ 2,571 ਤੱਕ ਪਹੁੰਚ ਗਈ ਹੈ। ਇਹ ਅੰਕੜਾ ਇਰਾਨ ਵਿੱਚ ਹੁਣ ਤੱਕ ਹੋਏ ਕਿਸੇ ਵੀ ਅੰਦੋਲਨ ਦੇ ਮੁਕਾਬਲੇ ਕਿਤੇ ਜ਼ਿਆਦਾ ਹੈ, ਜੋ ਸਥਿਤੀ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ।

ਸੰਸਥਾ ਵੱਲੋਂ ਜਾਰੀ ਵੇਰਵਿਆਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ 2,403 ਪ੍ਰਦਰਸ਼ਨਕਾਰੀ ਅਤੇ 147 ਸਰਕਾਰੀ ਸੁਰੱਖਿਆ ਕਰਮੀ ਸ਼ਾਮਲ ਹਨ। ਬੇਹੱਦ ਦੁਖਦਾਈ ਗੱਲ ਇਹ ਹੈ ਕਿ ਇਸ ਹਿੰਸਾ ਦੀ ਲਪੇਟ ਵਿੱਚ ਆ ਕੇ 12 ਬੱਚਿਆਂ ਅਤੇ 9 ਅਜਿਹੇ ਆਮ ਨਾਗਰਿਕਾਂ ਦੀ ਵੀ ਜਾਨ ਗਈ ਹੈ, ਜੋ ਇਨ੍ਹਾਂ ਪ੍ਰਦਰਸ਼ਨਾਂ ਦਾ ਹਿੱਸਾ ਵੀ ਨਹੀਂ ਸਨ।

ਰਿਪੋਰਟ ਵਿੱਚ ਇਹ ਵੀ ਖੁਲਾਸਾ ਕੀਤਾ ਗਿਆ ਹੈ ਕਿ ਹੁਣ ਤੱਕ 18,000 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਸ ਕਾਰਨ ਦੇਸ਼ ਦੀਆਂ ਜੇਲ੍ਹਾਂ ਵਿੱਚ ਮਨੁੱਖੀ ਅਧਿਕਾਰਾਂ ਦੇ ਘਾਣ ਦਾ ਖਦਸ਼ਾ ਹੋਰ ਵਧ ਗਿਆ ਹੈ।

error: Content is protected !!