Mar 7, 2026

ਅੰਮ੍ਰਿਤਸਰ ( ਭੰਗੂ)- ਗੁਰੂ ਸਾਹਿਬਾਨ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ। ਇਹ ਫ਼ੈਸਲਾ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਆਤਿਸ਼ੀ ਖ਼ਿਲਾਫ਼ ਨਿੰਦਾ ਮਤਾ ਵੀ ਪਾਸ ਕੀਤਾ ਗਿਆ।

ਗੁਰੂ ਸਾਹਿਬਾਨ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ। ਇਹ ਫ਼ੈਸਲਾ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਆਤਿਸ਼ੀ ਖ਼ਿਲਾਫ਼ ਨਿੰਦਾ ਮਤਾ ਵੀ ਪਾਸ ਕੀਤਾ ਗਿਆ।

ਸ੍ਰ ਧਾਮੀ ਦੀ ਅਗਵਾਈ ’ਚ ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਬੀਤੇ ਦਿਨੀਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਖ਼ਿਲਾਫ਼ ਕੀਤੀ ਕਥਿਤ ਅਪਮਾਨਜਨਕ ਟਿੱਪਣੀ ਬਾਰੇ ਨਿੰਦਾ ਮਤਾ ਪਾਸ ਕਰਦਿਆਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦਾ ਫ਼ੈਸਲਾ ਕੀਤਾ ਗਿਆ। ਦਿੱਲੀ ਵਿਧਾਨ ਸਭਾ ਦੇ ਸੈਸ਼ਨ ਵਿੱਚ ਲੋਕਾਂ ਵੱਲੋਂ ਚੁਣੇ ਨੁਮਾਇੰਦੇ ਨੇ ਗੁਰੂ ਸਾਹਿਬਾਨ ਬਾਰੇ ਕਥਿਤ ਅਪਮਾਨਜਨਕ ਸ਼ਬਦਾਵਲੀ ਵਰਤ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹਾ ਕਰ ਕੇ ‘ਆਪ’ ਆਗੂ ਨੇ ਆਪਣੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ, ਜਿਸ ਕਾਰਨ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੱਚਖੰਡ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਵਿੱਚ ਨੌਜਵਾਨ ਵੱਲੋਂ ਮਰਿਆਦਾ ਦੇ ਉਲਟ ਜਾ ਕੇ ਕੀਤੀ ਹਰਕਤ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਰਿਆਦਾ ਵਿਰੁੱਧ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਹਰ ਧਰਮ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਸਮੇਂ ਇੱਥੋਂ ਦੀ ਪਾਵਨ ਮਰਿਆਦਾ ਦਾ ਸਨਮਾਨ ਕੀਤਾ ਜਾਵੇ।