Mar 7, 2026

ਜਲੰਧਰ ( ਦੇ ਪ੍ਰ ਬਿ)– ਸੁਰਜੀਤ ਹਾਕੀ ਸੁਸਾਇਟੀ ਜਲੰਧਰ ਦੇ ਪ੍ਰਬੰਧਕੀ ਸਕੱਤਰ ਅਤੇ ਸਾਬਕਾ ਪੀ ਸੀ ਐਸ ਅਧਿਕਾਰੀ ਸ ਇਕਬਾਲ ਸਿੰਘ ਸੰਧੂ ਦੀ ਧਰਮ ਪਤਨੀ ਸ੍ਰੀਮਤੀ ਗੁਰਵਿੰਦਰ ਕੌਰ ਸੰਧੂ  ਦੇ ਸਤਿਕਾਰਯੋਗ ਪਿਤਾ ਸ ਕੇਹਰ ਸਿੰਘ ਸਾਬਕਾ ਏ ਆਈ ਜੀ ਪੰਜਾਬ ਪੁਲਿਸ ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਵਲੋਂ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਗਿਆ ਹੈ ਕਿ ਸਵਰਗੀ ਸ ਕੇਹਰ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 25 ਜਨਵਰੀ ਦਿਨ ਐਤਵਾਰ ਨੂੰ ਦੁਪਹਿਰ 12.30 ਤੋਂ 1.30ਵਜੇ ਤੱਕ ਗੁਰਦੁਆਰਾ ਸ੍ਰੀ ਸਾਹਿਬਵਾੜਾ ਪਾਤਸ਼ਾਹੀ ਨੌਵੀਂ ਫੇਸ-5, ਇੰਡਸਟਰੀਅਲ ਏਰੀਆ ਮੁਹਾਲੀ ਵਿਖੇ ਹੋਵੇਗੀ। ਪਰਿਵਾਰ ਵਲੋਂ ਸਮੂਹ ਰਿਸ਼ਤੇਦਾਰਾਂ ਤੇ ਭਾਈਚਾਰੇ ਨੂੰ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਗਈ ਹੈ।

ਇਸੇ ਦੌਰਾਨ  ਸੁਰਜੀਤ ਹਾਕੀ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਸ ਲਖਵਿੰਦਰਪਾਲ ਸਿੰਘ ਖਹਿਰਾ, ਸਕੱਤਰ ਸੁਰਿੰਦਰ ਸਿੰਘ ਭਾਪਾ, ਸਹਾਇਕ ਸਕੱਤਰ ਰਣਬੀਰ ਸਿੰਘ ਰਾਣਾ ਟੁੱਟ ਤੇ ਹੋਰ ਕਈ ਸ਼ਖਸੀਅਤਾਂ ਨੇ ਸ ਕੇਹਰ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਅਦਾਰਾ ਦੇਸ ਪ੍ਰਦੇਸ ਟਾਈਮਜ਼ ਇਸ ਦੁੱਖ ਦੀ ਘੜੀ ਵਿਚ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਾ ਹੈ।