Apr 23, 2026

ਪ੍ਰਸਿੱਧ ਕਬੱਡੀ ਖਿਡਾਰੀ ਕਾਲਾ ਗਾਜ਼ੀਆਣਾ ਤੇ ਸੁਖਦੇਵ ਸਿੰਘ ਦਾ ਹੋਵੇਗਾ ਵਿਸ਼ੇਸ਼ ਸਨਮਾਨ-

ਫਗਵਾੜਾ- ਗੁਰੂ ਰਵਿਦਾਸ ਸਪੋਰਟਸ ਕਲੱਬ ਘੁੰਮਣਾਂ ਵਲੋਂ 10 ਵਾਂ ਇੰਟਰਨੈਸ਼ਨਲ ਕਬੱਡੀ ਕੱਪ 16 ਫਰਵਰੀ ਦਿਨ ਸੋਮਵਾਰ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਹੈ। ਸਪੋਰਟਸ ਕਲੱਬ ਦੇ ਚੇਅਰਮੈਨ ਸ ਬਲਵੀਰ ਸਿੰਘ ਬੈਂਸ ਅਤੇ ਪ੍ਰਧਾਨ ਪਾਲ ਸਿੰਘ ਮੇਹਲੀਆਣਾ ਨੇ ਦੱਸਿਆ ਕਿ ਕਬੱਡੀ ਕੱਪ ਦੀਆਂ ਤਿਆਰੀਆਂ ਪੂਰੇ ਜੋਰਾਂ ਸ਼ੋਰਾਂ ਨਾਲ ਚਲ ਰਹੀਆਂ ਹਨ। ਕਬੱਡੀ ਕੱਪ ਦੌਰਾਨ ਜੇਤੂ ਟੀਮ ਨੂੰ 2 ਲੱਖ ਰੁਪਏ ਅਤੇ ਦੂਜਾ ਇਨਾਮ ਡੇਢ ਲੱਖ ਰੁਪਏ ਦਿੱਤਾ ਜਾਵੇਗਾ। ਬੈਸਟ ਸਟੋਪਰ ਅਤੇ ਰੇਡਰ ਨੂੰ ਮੋਟਰਸਾਈਕਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ ਚੇਅਰਮੈਨ ਬਲਵੀਰ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਸਿੱਧ ਕਬੱਡੀ ਖਿਡਾਰੀ ਕਾਲਾ ਗਾਜ਼ੀਆਣਾ ਅਤੇ ਸੁਖਦੇਵ ਸਿੰਘ ਸਮੇਤ ਉਘੀਆਂ ਹਸਤੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।