**EDS: SCREENSHOT VIA PMO** New Delhi: PM-designate Narendra Modi takes oath as Prime Minister for the third consecutive term, at Rashtrapati Bhavan in New Delhi, Sunday, June 9, 2024. (PTI Photo)(PTI06_09_2024_000244A)
ਡੇਰਾ ਸੱਚਖੰਡ ਬੱਲਾਂ ਵਿਖੇ ਸੰਗਤਾਂ ਨੂੰ ਕੀਤਾ ਸੰਬੋਧਨ-
ਜਲੰਧਰ-ਪ੍ਰਧਾਨ ਮੰਤਰੀ ਨੇ ਆਦਮਪੁਰ ਹਵਾਈ ਅੱਡੇ ਦਾ ਨਾਮ ‘ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ, ਆਦਮਪੁਰ’ ਰੱਖਣ ਦਾ ਐਲਾਨ ਕੀਤਾ ਤੇ ਵਰਚੁਅਲੀ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ’ਤੇ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਬਾਅਦ ਦੁਪਹਿਰ 3.45 ਵਜੇ ਦੇ ਕਰੀਬ ਦਿੱਲੀ ਤੋਂ ਆਦਮਪੁਰ ਹਵਾਈ ਅੱਡੇ ’ਤੇ ਪੁੱਜੇ, ਜਿਥੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੋਹਿੰਦਰ ਭਗਤ ਅਤੇ ਮੁੱਖ ਸਕੱਤਰ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ਪੁੱਜੇ ਅਤੇ ਗੁਰੂ ਰਵਿਦਾਸ ਦੇ 649ਵੇਂ ਜਨਮ ਦਿਵਸ ਦੇ ਮੌਕੇ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਮੋਦੀ ਦਾ ਡੇਰੇ ਦਾ ਦੌਰਾ 25 ਜਨਵਰੀ ਨੂੰ ਸੰਪਰਦਾ ਦੇ ਮੁਖੀ ਸੰਤ ਨਿਰੰਜਣ ਦਾਸ ਨੂੰ ਚੌਥੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਪਦਮ ਸ੍ਰੀ ਲਈ ਚੁਣੇ ਜਾਣ ਤੋਂ ਕੁਝ ਦਿਨ ਬਾਅਦ ਹੋਇਆ ਹੈ। ਜਲੰਧਰ ਦੇ ਬੱਲਾਂ ਵਿਖੇ ਸਥਿਤ ਡੇਰਾ ਸੱਚਖੰਡ, ਰਾਜ ਵਿੱਚ ਰਵਿਦਾਸੀਆ ਭਾਈਚਾਰੇ ਦਾ ਸਭ ਤੋਂ ਵੱਡਾ ਡੇਰਾ ਹੈ। ਗੁਰੂ ਰਵਿਦਾਸ ਜਯੰਤੀ ਅਤੇ ਮਾਘ ਪੂਰਨਿਮਾ ਦੇ ਮੌਕੇ ’ਤੇ ਲੋਕਾਂ ਨੂੰ ਵਧਾਈ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, ‘‘ਮੈਂ ਪੰਜਾਬ ਦੀ ਇਸ ਧਰਤੀ ਨੂੰ ਨਮਨ ਕਰਦਾ ਹਾਂ।’’ ਉਨ੍ਹਾਂ ਕਿਹਾ ਕਿ ਉਹ ਪੰਜਾਬ ਨੂੰ ਅੱਜ ਦੋ ਚੀਜ਼ਾਂ ਦੇ ਰਹੇ ਹਨ। ਅੱਜ ਤੋਂ ਆਦਮਪੁਰ ਹਵਾਈ ਅੱਡੇ ਨੂੰ ਸੰਤ ਰਵਿਦਾਸ ਦੇ ਨਾਮ ਨਾਲ ਜਾਣਿਆ ਜਾਵੇਗਾ ਅਤੇ ਦੂਜਾ ਹਲਵਾਰਾ ਹਵਾਈ ਅੱਡੇ ਨੂੰ ਪੰਜਾਬ ਦੇ ਲੋਕਾਂ ਲਈ ਹਵਾਈ ਰਸਤੇ ਰਾਹੀਂ ਦੂਜੇ ਸ਼ਹਿਰਾਂ ਅਤੇ ਸੂਬਿਆਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਵਰਚੁਅਲੀ ਹਲਵਾਰਾ ਹਵਾਈ ਅੱਡੇ ਦੇ ਨਵੇਂ ਟਰਮੀਨਲ ਦਾ ਉਦਘਾਟਨ ਕੀਤਾ।
