Mar 7, 2026

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ੍ਹ ਪਹੁੰਚੇ। ਇਸ ਤੋਂ ਪਹਿਲਾਂ ਉਹ ਮਹਾਰਾਜਾ ਰਿਪੁਦਮਨ ਸਿੰਘ ਦੇ ਵਾਰਸਾਂ ਦੇ ਪਰਿਵਾਰਕ ਸਮਾਗਮ ਵਿੱਚ ਵੀ ਸ਼ਾਮਲ ਹੋਏ। ਨਾਭਾ ਜੇਲ੍ਹ ਦੇ ਬਾਹਰ ਡੇਰਾ ਬਿਆਸ ਸ਼ਰਧਾਲੂ ਵੱਡੀ ਗਿਣਤੀ ਵਿਚ ਇਕੱਠੇ ਹੋਏ। ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਮਜੀਠੀਆ ਨਾਲ ਲਗਪਗ ਅੱਧਾ ਘੰਟਾ ਮੁਲਾਕਾਤ ਕੀਤੀ ਜਿਸ ਮਗਰੋਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਜੀਠੀਆ ਉੱਪਰ ਲੱਗੇ ਸਾਰੇ ਇਲਜ਼ਾਮ ਝੂਠੇ ਹਨ। ਹਾਲਾਂਕਿ ਉਨ੍ਹਾਂ ਨੇ ਮਜੀਠੀਆ ਉੱਪਰ ਕੇਸਾਂ ਬਾਰੇ ਕੋਈ ਹੋਰ ਟਿੱਪਣੀ ਕਰਨ ਤੋਂ ਇਨਕਾਰ ਕੀਤਾ। ਡੇਰਾ ਬਿਆਸ ਮੁਖੀ ਨਾਭਾ ਜੇਲ੍ਹ ਵਿੱਚ ਮਜੀਠੀਆ ਨਾਲ ਮੁਲਾਕਾਤ ਕਰਨ ਦੂਜੀ ਵਾਰ ਆਏ ਹਨ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਰਿਸ਼ਤੇਦਾਰ ਹਨ ਜਿਸ ਕਾਰਨ ਉਹ ਉਨ੍ਹਾਂ ਨੂੰ ਮਿਲਣ ਮੁੜ ਆਏ ਹਨ।