Oct 3, 2026

ਨਵੀ ਦਿੱਲੀ- ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸਪੱਸ਼ਟ ਕੀਤਾ ਕਿ ਲੱਦਾਖ ਦੇ ਵਾਤਾਵਰਨ ਕਾਰਕੁੰਨ ਸੋਨਮ ਵਾਂਗਚੁਕ ਦੀ ਸਿਹਤ ਸਬੰਧੀ ਕੋਈ ਚਿੰਤਾ ਵਾਲੀ ਗੱਲ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਸਿਹਤ ਦੇ ਆਧਾਰ ’ਤੇ ਰਿਹਾਅ ਨਹੀਂ ਕੀਤਾ ਜਾ ਸਕਦਾ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਹਿਰਾਸਤ ਦੌਰਾਨ ਵਾਂਗਚੁਕ ਦੀ 24 ਵਾਰ ਡਾਕਟਰੀ ਜਾਂਚ ਕੀਤੀ ਗਈ ਹੈ ਅਤੇ ਉਹ ਪੂਰੀ ਤਰ੍ਹਾਂ ‘ਤੰਦਰੁਸਤ ’ ਹਨ।

ਸਰਕਾਰ ਨੇ ਦਲੀਲ ਦਿੱਤੀ ਕਿ ਜਿਨ੍ਹਾਂ ਕਾਰਨਾਂ ਕਰਕੇ ਵਾਂਗਚੁਕ ਨੂੰ ਕੌਮੀਂ ਸੁਰੱਖਿਆ ਐਕਟ (NSA) ਦੇ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ, ਉਹ ਅਜੇ ਵੀ ਕਾਇਮ ਹਨ ਅਤੇ ਅਜਿਹੀ ਸਥਿਤੀ ਵਿੱਚ ਕਿਸੇ ਵੀ ਤਰ੍ਹਾਂ ਦੀ ਛੋਟ ਦੇਣਾ ਉਚਿਤ ਨਹੀਂ ਹੋਵੇਗਾ। ਦੂਜੇ ਪਾਸੇ, ਅਦਾਲਤੀ ਕਾਰਵਾਈ ਦੌਰਾਨ ਜਦੋਂ ਸਰਕਾਰੀ ਵਕੀਲਾਂ ਨੇ ਵਾਂਗਚੁਕ ’ਤੇ ਨੌਜਵਾਨਾਂ ਨੂੰ ਹਿੰਸਾ ਲਈ ਉਕਸਾਉਣ ਅਤੇ ਨੇਪਾਲ ਵਰਗੇ ਅੰਦੋਲਨਾਂ ਦੀ ਉਦਾਹਰਣ ਦੇਣ ਦੇ ਦੋਸ਼ ਲਾਏ, ਤਾਂ ਸੁਪਰੀਮ ਕੋਰਟ ਨੇ ਇਸ ’ਤੇ ਸਖ਼ਤ ਟਿੱਪਣੀ ਕੀਤੀ।

error: Content is protected !!