Oct 3, 2026

ਚੰਡੀਗੜ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਨ ਕਾਰਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਪਹੁੰਚੇ ਹਨ। ਲਗਭਗ ਪਿਛਲੇ ਦੋ ਢਾਈ ਘੰਟਿਆਂ ਤੋਂ ਮੁੱਖ ਮੰਤਰੀ ਦੀ ਸਿਹਤ ਦੀ ਡਾਕਟਰਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਮੁਹਾਲੀ ਪੁਲੀਸ ਵੱਲੋਂ ਹਸਪਤਾਲ ਦੇ ਬਾਹਰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੂੰ ਬਲੱਡ ਪ੍ਰੈਸ਼ਰ ਦੀ ਮਾਮੂਲੀ ਸ਼ਿਕਾਇਤ ਹੋਈ ਹੈ, ਜਿਸ ਸਬੰਧੀ ਡਾਕਟਰਾਂ ਵੱਲੋਂ ਉਹਨਾਂ ਦੇ ਲੋੜੀਂਦੇ ਟੈਸਟ ਕੀਤੇ ਜਾ ਰਹੇ ਹਨ।

error: Content is protected !!