Mar 7, 2026

ਚੰਡੀਗੜ- ਬੀਤੇ ਦਿਨ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਵਲੋਂ ਕੈਨੇਡਾ ਤੋਂ ਪੰਜਾਬ ਦੌਰੇ ਤੇ ਆਏ  ਕੈਲਗਰੀ ਸਕਾਈਵਿਊ ਹਲਕੇ ਤੋਂ ਕੰਸਰਵੇਟਿਵ ਐਮ ਪੀ ਸ ਅਮਨਪ੍ਰੀਤ ਸਿੰਘ ਗਿੱਲ ਦਾ ਇਥੇ ਪੁੱਜਣ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ ਖੁੱਡੀਆਂ ਨੇ ਸ ਗਿੱਲ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀਆਂ ਨੂੰ ਇਸ ਗੱਲ ਦਾ ਮਾਣ ਹੈ ਕਿ ਕੈਨੇਡਾ ਵਿਚ ਪਰਵਾਸੀ ਪੰਜਾਬੀ ਭਾਈਚਾਰੇ ਵਲੋਂ ਆਪਣੀ ਸਖਤ ਮਿਹਨਤ ਤੇ ਲਗਨ ਨਾਲ ਜਿਥੇ ਵੱਖ ਵੱਖ ਖੇਤਰਾਂ ਵਿਚ ਤਰੱਕੀ ਤੇ ਨਾਮਣਾ ਖੱਟਿਆ ਹੈ ਉਥੇ ਸਿਆਸਤ ਵਿਚ ਵੀ ਪੰਜਾਬੀ ਮੂਲ ਦੇ ਆਗੂਆਂ ਵਲੋਂ ਭਰਵਾਂ ਯੋਗਦਾਨ ਪਾਇਆ ਜਾ ਰਿਹਾ ਹੈ। ਉਹਨਾਂ ਸ ਅਮਨਪ੍ਰੀਤ ਸਿੰਘ ਗਿੱਲ ਜਿਹਨਾਂ ਦਾ ਪਿਛੋਕੜ ਪੰਜਾਬ ਦੇ ਸ਼ਹਿਰ ਮੋਗਾ ਨਾਲ ਜੁੜਿਆ ਹੋਇਆ ਹੈ ਦੇ ਕੈਨੇਡੀਅਨ ਸੰਸਦ ਵਿਚ ਆਪਣੇ ਹਲਕੇ ਦੇ ਨਾਲ ਪੰਜਾਬੀ ਭਾਈਚਾਰੇ ਦੀ ਬਾਖੂਬੀ ਪ੍ਰਤੀਨਿਧਤਾ ਕੀਤੇ ਜਾਣ ਤੇ ਖੁਸ਼ੀ ਪ੍ਰਗਟ ਕੀਤੀ।  ਉਹਨਾਂ ਸ ਗਿੱਲ ਨੂੰ ਸਿਰੋਪਾ ਤੇ ਯਾਦਗਾਰੀ ਚਿੰਨ ਨਾਲ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯਸ਼ਪਾਲ ਸਿੰਘ ਸ਼ੇਰਗਿੱਲ, ਜਗਜੀਤ ਸਿੰਘ ਜੱਗਾ ਰਾਓਕੇ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *