Apr 23, 2026

ਸਰਬੋਤਮ ਸਾਹਿਤਕਾਰ ਐਵਾਰਡ  -2026 ਪ੍ਰਸਿੱਧ ਲੇਖਕ ਹਰਚੰਦ ਸਿੰਘ ਬਾਗੜੀ ਨੂੰ

ਸਰੀ (ਕੁਲਵੰਤ ਸਰੋਤਾ) -ਕੇਂਦਰੀ ਪੰਜਾਬੀ ਲੇਖਕ ਸਭਾ ( ਉੱਤਰੀ ਅਮਰੀਕਾ) ਵੱਲੋਂ ਹਰ ਸਾਲ ਦੀ ਤਰ੍ਹਾਂ ਸਾਲਾਨਾ ਸਮਾਗਮ ਮਿਤੀ 28 ਮਾਰਚ ਨੂੰ ਦੁਪਿਹਰ 1-00 ਵਜੇ ਸ਼ਾਹੀ ਕੇਟਰਿੰਗ ਦੇ ਉਪਰਲੇ ਹਾਲ ਚ  ਕਰਵਾਇਆ ਜਾਵੇਗਾ ਜੋ ਕਿ 128 ਸਟ੍ਰੀਟ ਅਤੇ 85 ਐਵੇਨੀਉ ‘ ਤੇ ਸਥਿਤ ਹੈ। ਇਹ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗਿੱਲ ਅਤੇ ਮੀਤ ਪ੍ਰਧਾਨ ਸੁਰਜੀਤ ਸਿੰਘ ਮਾਧੋਪੁਰੀ ਨੇ ਦੱਸਿਆ ਕਿ ਸਭਾ ਵੱਲੋਂ ਸ੍ਰਵੋਤਮ ਸਾਹਿਤਕਾਰ ਐਵਾਰਡ -2026 ਪ੍ਰਸਿੱਧ ਸਾਹਿਤਕਾਰ ਹਰਚੰਦ ਸਿੰਘ ਬਾਗੜੀ ਨੂੰ ਪ੍ਰਦਾਨ ਕੀਤਾ ਜਾਵੇਗਾ। ਇਸ ਸਮਾਗਮ ਦਾ ਦਾਖਲਾ ਮੁਫ਼ਤ ਹੋਵੇਗਾ ਅਤੇ ਹਾਜ਼ਰੀਨ ਲਈ ਚਾਹ ਪਾਣੀ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ। ਇਸ ਮੌਕੇ ਤੇ ਵਿਸ਼ੇਸ਼ ਤੌਰ ‘ ਤੇ ਕਵੀ ਦਰਬਾਰ ਵੀ ਹੋਵੇਗਾ।  ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੂੰ ਇਸ ਸਮਾਗਮ ਚ ਪਹੁੰਚਣ ਲਈ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ।

Leave a Reply

Your email address will not be published. Required fields are marked *