Oct 3, 2026

ਤਲਵੰਡੀ ਸਾਬੋ-ਬੀਤੇ ਦਿਨ ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਇਕ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰ ਗਏ। ਉਹਨਾਂ ਨਾਲ ਇਹ ਹਾਦਸਾ ਉਹ ਪਾਣੀਪਤ ਨੇੜੇ ਵਾਪਰਿਆ। ਇਸੇ ਦੌਰਾਨ ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਪਰਗਟ ਸਿੰਘ, ਕੁਸ਼ਲਦੀਪ ਸਿੰਘ ਢਿੱਲੋਂ, ਵਿਜੈਇੰਦਰ ਸਿੰਗਲਾ ਸਮੇਤ ਵੱਖ-ਵੱਖ ਸਿਆਸੀ ਆਗੂਆਂ ਨੇ ਜਟਾਣਾ ਨੂੰ ਅੰਤਿਮ ਵਿਦਾਇਗੀ ਦਿੱਤੀ।

ਇਸ ਮੌਕੇ ਰਾਜਾ ਵੜਿੰਗ ਨੇ ਮੰਗ ਕੀਤੀ ਕਿ ਇਸ ਹਾਦਸੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਇਹ ਹਾਦਸਾ ਇਕ ਸੜਕ ਕਿਨਾਰੇ ਵਾਪਰਿਆ ਹੈ। ਉਨ੍ਹਾਂ ਕਿਹਾ, ‘ਜਟਾਣਾ ਦੀ ਖੜ੍ਹੀ ਗੱਡੀ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ।

error: Content is protected !!