May 14, 2026

Screenshot

ਨਵੀਂ ਦਿੱਲੀ-ਭਾਰਤੀ ਵਿਦੇਸ਼ ਮੰਤਰਾਲੇ ਨੇ ਬੀਤੇ ਦਿਨ ਜਾਣਕਾਰੀ ਦਿੱਤੀ ਹੈ ਕਿ 28 ਫਰਵਰੀ ਨੂੰ ਪੱਛਮੀ ਏਸ਼ੀਆ ਵਿੱਚ ਸ਼ੁਰੂ ਹੋਈ ਜੰਗ ਤੋਂ ਬਾਅਦ ਹੁਣ ਤੱਕ ਲਗਪਗ 7,88,000 ਭਾਰਤੀ ਉਸ ਖੇਤਰ ਤੋਂ ਭਾਰਤ ਵਾਪਸ ਆ ਚੁੱਕੇ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ ਇਜ਼ਰਾਈਲ, ਇਰਾਕ, ਕੁਵੈਤ ਅਤੇ ਬਹਿਰੀਨ ਵਿੱਚ ਹਵਾਈ ਖੇਤਰ ’ਤੇ ਲੱਗੀਆਂ ਪਾਬੰਦੀਆਂ ਕਾਰਨ ਉੱਥੇ ਫਸੇ ਭਾਰਤੀਆਂ ਨੂੰ ਕੱਢਣ ਲਈ ਬਦਲਵੇਂ ਰਸਤੇ ਵਰਤੇ ਜਾ ਰਹੇ ਹਨ। ਇਰਾਨ ਵਿੱਚ ਫਸੇ ਭਾਰਤੀਆਂ ਨੂੰ ਅਰਮੀਨੀਆ ਅਤੇ ਅਜ਼ਰਬਾਈਜਾਨ ਦੇ ਰਸਤੇ ਲਿਆਂਦਾ ਜਾ ਰਿਹਾ ਹੈ, ਜਦਕਿ ਇਜ਼ਰਾਈਲ ਅਤੇ ਇਰਾਕ ਵਿੱਚ ਮੌਜੂਦ ਭਾਰਤੀਆਂ ਨੂੰ ਜੌਰਡਨ, ਮਿਸਰ ਅਤੇ ਸਾਊਦੀ ਅਰਬ ਰਾਹੀਂ ਭਾਰਤ ਪਹੁੰਚਾਇਆ ਜਾ ਰਿਹਾ ਹੈ। ਸਰਕਾਰ ਨੇ ਇਰਾਨ ਵਿੱਚ ਰਹਿ ਰਹੇ ਬਾਕੀ 7,500 ਭਾਰਤੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਦੂਤਾਵਾਸ ਨਾਲ ਤਾਲਮੇਲ ਕਰਕੇ ਜਲਦੀ ਤੋਂ ਜਲਦੀ ਉੱਥੋਂ ਨਿਕਲ ਜਾਣ।