May 12, 2026

ਕੈਲਗਰੀ ( ਦਲਵੀਰ ਜੱਲੋਵਾਲੀਆ)- ਬੀਤੇ ਦਿਨ ਦਸਮੇਸ਼ ਕਲਚਰ ਸੁਸਾਇਟੀ ਕੈਲਗਰੀ ਦੇ ਪ੍ਰਬੰਧਾਂ ਹੇਠ 28ਵਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗਰੰਥ ਸਾਹਿਬ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦਾ ਆਰੰਭ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਗਰੰਥੀ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਹੋਇਆ ਜਿਸਦਾ ਸਮਾਪਤੀ ਸ਼ਾਮ ਨੂੰ ਪਰੇਰੀ ਵਿੰਡ ਪਾਰਕ ਵਿਖੇ ਹੋਈ। ਇਥੇ ਸਜਾਈ ਗਈ ਮੁੱਖ ਸਟੇਜ ਤੋਂ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ। ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਸਮੇਤ ਵੱਖ-ਵੱਖ ਆਗੂਆਂ ਨੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ।

ਨਗਰ ਕੀਰਤਨ ਵਿਚ ਲਗਪਗ ਡੇਢ ਲੱਖ ਦੇ ਕਰੀਬ ਸੰਗਤਾਂ ਨੇ ਹਾਜ਼ਰੀ ਭਰੀ। ਨਗਰ ਕੀਰਤਨ ਦੇ ਰਸਤੇ ਵਿਚ ਵੱਖ ਵੱਖ ਕਾਰੋਬਾਰੀ ਅਦਾਰਿਆਂ, ਸੰਸਥਾਵਾਂ ਅਤੇ ਸੰਗਤਾਂ ਵਲੋਂ ਖਾਣ ਪੀਣ ਦੇ ਸਟਾਲ ਲਗਾਏ ਗਏ ਤੇ ਸੰਗਤਾਂ ਦੀ ਸੇਵਾ ਕੀਤੀ। ਇਸ ਦੌਰਾਨ ਯੰਗਸਤਾਨ ਪੰਜਾਬੀ ਸਕੂਲ ਕੈਲਗਰੀ ਵਲੋਂ ਪੰਜਾਬੀ ਵਰਣਮਾਲਾ ਵਾਲੀ ਵਿਸ਼ਾਲ ਫੱਟੀ ਪ੍ਰਦਰਸ਼ਿਤ ਕੀਤੀ ਗਈ ਜਿਸ ਰਾਹੀਂ ਨਵੀਂ ਪੀੜੀ ਨੂੰ ਮਾਤ ਭਾਸ਼ਾ ਪੰਜਾਬੀ ਦੀ ਲਾਜ਼ਮੀ ਪੜਾਈ ਦਾ ਸੰਦੇਸ਼ ਦਿੱਤਾ ਗਿਆ। ਇਹ ਫੱਟੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ।

ਪ੍ਰਬੰਧਕੀ ਕਮੇਟੀ ਵਲੋਂ ਨਗਰ ਕੀਰਤਨ ਦੀ ਸਫਲਤਾ ਅਤੇ ਸਹਿਯੋਗ ਲਈ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

Leave a Reply

Your email address will not be published. Required fields are marked *