ਮੋਟਰਸਕਾਈਕਲ ਸਵਾਰ ਜ਼ਖਮੀ ਤੇ ਕਾਰ ਡਰਾਈਵਰ ਵਾਲ ਵਾਲ ਬਚਿਆ-
ਸਰੀ/ਡੈਲਟਾ -(ਮਾਂਗਟ)- ਬੀਤੇ ਦਿਨ ਸਰੀ ਡੈਲਟਾ ਵਿਚਾਲੇ ਸਕਾਟ ਰੋਡ ਅਤੇ 71 ਐਵੇਨਿਊ ਨੇੜੇ ਦੁਪਹਿਰ ਸਮੇਂ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦੌਰਾਨ ਇੱਕ ਮੋਟਰਸਾਈਕਲ ਟ੍ਰੈਫਿਕ ਲਾਈਟਾਂ ਉੱਪਰ ਜਾ ਲਟਕਿਆ। ਇਹ ਦ੍ਰਿਸ਼ ਕਿਸੇ ਫਿਲਮ ਦੇ ਸੀਨ ਵਰਗਾ ਲੱਗ ਰਿਹਾ ਸੀ, ਜਿਸ ਨੂੰ ਦੇਖ ਮੌਕੇ ‘ਤੇ ਮੌਜੂਦ ਲੋਕ ਵੀ ਹੈਰਾਨ ਰਹਿ ਗਏ।
ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਦੀ ਇੱਕ ਕਾਰ ਨਾਲ ਸਿੱਧੀ ਟੱਕਰ ਹੋਣ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਉੱਡ ਕੇ ਟ੍ਰੈਫਿਕ ਲਾਈਟਾਂ ਨਾਲ ਜਾ ਟਕਰਾਇਆ ਅਤੇ ਉੱਥੇ ਹੀ ਲਟਕ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਦਾ ਅਮਲਾ ਤੁਰੰਤ ਮੌਕੇ ‘ਤੇ ਪਹੁੰਚ ਗਿਆ। ਰਾਹਤ ਟੀਮਾਂ ਵੱਲੋਂ ਜ਼ਖਮੀ ਮੋਟਰਸਾਈਕਲ ਸਵਾਰ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਹਸਪਤਾਲ ਪਹੁੰਚਾਇਆ ਗਿਆ।
ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਦਕਿ ਕਾਰ ਸਵਾਰ ਦਾ ਬਚਾਅ ਹੋ ਗਿਆ ਅਤੇ ਉਸ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਕੁਝ ਸਮੇਂ ਲਈ ਟ੍ਰੈਫਿਕ ਪ੍ਰਭਾਵਿਤ ਰਹੀ, ਜਦਕਿ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਸੜਕਾਂ ‘ਤੇ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ ਹੈ।

