May 15, 2026

ਵੈਨਕੂਵਰ, 14 ਮਈ (ਮਲਕੀਤ ਸਿੰਘ)- ਪੰਜਾਬ ਦੇ ਐਨ ਆਰ ਆਈ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਵੱਲੋਂ ਬੀਤੇ ਦਿਨ ਵੱਖ-ਵੱਖ ਮੁਲਕਾਂ ਚ ਵਸਦੇ ਪਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ ਨੂੰ ਆਨਲਾਈਨ ਲਾਈਵ ਕਾਨਫਰੰਸ ਦੌਰਾਨ ਸੁਣਿਆ। ਕਈ ਸ਼ਿਕਾਇਤਾਂ ਦੇ ਮੌਕੇ ਤੇ ਨਿਪਟਾਰੇ ਕੀਤੇ ਗਏ। ਐਨਆਰਆਈ ਮਿਲਣੀ ਦੀ ਵਿਦੇਸ਼ਾਂ ਵਿੱਚ ਵੀ ਭਰਪੂਰ ਸ਼ਲਾਘਾ ਹੋ ਰਹੀ ਹੈ। ਪ੍ਰਾਪਤ ਵੇਰਵਿਆਂ ਮੁਤਾਬਿਕ ਇਸ ਆਨਲਾਈਨ ਮਿਲਣੀ ਦੌਰਾਨ ਕੈਨੇਡਾ, ਇੰਗਲੈਂਡ,ਆਸਟ੍ਰੇਲੀਆ ਅਤੇ ਹੋਰ ਬਹੁਤ ਸਾਰੇ ਮੁਲਕਾਂ ਵਿੱਚ ਰਹਿ ਰਹੇ 16 ਪੰਜਾਬੀਆਂ ਨੇ ਆਪਣੀਆਂ ਮੁਸ਼ਕਿਲਾਂ ਦੇ ਵੇਰਵਿਆ ਨੂੰ ਸਾਂਝਾ ਕੀਤਾ, ਜਿਨਾਂ ਨੂੰ ਕੈਬਨਟ ਮੰਤਰੀ ਡਾ: ਹਰਜੋਤ ਸਿੰਘ ਅਤੇ ਉਥੇ ਮੌਜੂਦ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਬੜੇ ਧਿਆਨ ਨਾਲ ਸੁਣ ਕੇ ਹਰੇਕ ਪਹਿਲੂ ਨੂੰ ਨੋਟ ਕੀਤਾ ਗਿਆ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ  ਮੁਸ਼ਕਿਲਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਵਾਇਆ ਗਿਆ।
ਸਮਾਜ ਭਲਾਈ ਕੰਮਾਂ ਲਈ ਯਤਨਸ਼ੀਲ ਚੜ੍ਹਦੀਕਲਾ ਬ੍ਰਦਰਜ ਵੈਲਫੇਅਰ ਐਸੋਸੀਏਸ਼ਨ ਦੇ ਡਾਇਰੈਕਟਰ ਡਾ ਜਸਵਿੰਦਰ ਸਿੰਘ ਦਿਲਾਵਰੀ ਅਤੇ ਉਹਨਾਂ ਦੀ ਸਮੁੱਚੀ ਟੀਮ ਵੱਲੋਂ ਐਨਆਰਆਈ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਐਨਆਰਆਈ ਆਨਲਾਈਨ ਮਿਲਣੀਆਂ ਕਰਵਾਉਣ ਦੀ ਸ਼ੁਰੂ ਕੀਤੀ  ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ ਗਈ ਹੈ।

Leave a Reply

Your email address will not be published. Required fields are marked *