Oct 3, 2026

ਲੁਧਿਆਣਾ- ਅਕਾਲੀ ਦਲ ਪੁਨਰ ਸੁਰਜੀਤ ਨੂੰ ਉਸ ਸਮੇਂ  ਵੱਡਾ ਝਟਕਾ ਲੱਗਿਆ ਜਦੋਂ  ਪਾਰਟੀ ਦੇ ਪ੍ਰਮੁੱਖ ਮੈਂਬਰ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਦਲ ਨਾਲੋਂ ਨਾਤਾ ਤੋੜਦਿਆਂ  ਸਾਰੇ ਅਹੁਦਿਆਂ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ।  ਇਆਲੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਤਾਲਮੇਲ ਕਮੇਟੀ ਦੇ ਕਨਵੀਨਰ ਸਨ।

ਪਾਰਟੀ ਸੂਤਰਾਂ ਨੇ ਦੱਸਿਆ ਕਿ ਵਿਚਾਰਧਾਰਕ ਮਤਭੇਦਾਂ ਕਾਰਨ ਦੋਵਾਂ ਸਿਆਸੀ ਜਥੇਬੰਦੀਆਂ ਵਿਚਾਲੇ ਗਠਜੋੜ ਨਹੀਂ ਹੋ ਸਕਿਆ ਅਤੇ ਦੋਵਾਂ ਸਮੂਹਾਂ ਨੇ ਹਾਲ ਹੀ ਵਿੱਚ ਵੱਖ ਹੋਣ ਦਾ ਫੈਸਲਾ ਕੀਤਾ ਹੈ।  ਇਆਲੀ ਨੇ ਸੋਸ਼ਲ ਮੀਡੀਆ ‘ਤੇ ਆਪਣੇ ਸੱਤ ਮਿੰਟ ਲੰਬੇ ਵੀਡੀਓ ਸੰਬੋਧਨ ਵਿੱਚ ਸਪੱਸ਼ਟ ਕੀਤਾ ਹੈ ਕਿ ਉਹ ਕਾਂਗਰਸ, ਭਾਰਤੀ ਜਨਤਾ ਪਾਰਟੀ (ਬੀਜੇਪੀ) ਅਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਾਰੇ ਅਹੁਦਿਆਂ ਤੋਂ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਇਸਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਪਾਰਟੀ ਛੱਡਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ।

error: Content is protected !!