Aug 23, 2026

ਸਰੀ ( ਬਰਾੜ)- ਬੀਤੇ ਐਤਵਾਰ ਨੂੰ ਚੌਕੀ ਮਾਨ ਦੀਆਂ ਸੰਗਤਾਂ ਵਲੋਂ ਖਾਲਸਾ ਦੀਵਾਨ ਸੁਸਾਇਟੀ ਸਰੀ ਯੌਰਕ ਸੈਂਟਰ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਰਾਗੀ ਸਿੰਘਾਂ ਵਲੋਂ  ਰਸਭਿੰਨੇ ਕੀਰਤਨ ਨਾਲ ਸੰਗਤਾਂ ਨਿਹਾਲ ਕੀਤਾ। ਸੰਗਤਾਂ ਨੇ ਤਿੰਨ ਦਿਨ ਗੁਰੂ ਘਰ ਦੀ ਸੇਵਾ ਕੀਤੀ। ਭੋਗ ਉਪਰੰਤ ਸ ਮਨਜੀਤ ਸਿੰਘ ਨੇ ਚੌਕੀ ਮਾਨ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ। ਗੁਰਦੁਆਰਾ ਸਾਹਿਬ ਦੇ ਸੈਕਟਰੀ ਅਮਰਜੀਤ ਸਿੰਘ ਬਰਾੜ ਨੇ ਗੁਰਦੁਆਰਾ ਕਮੇਟੀ ਵਲੋਂ ਵੀ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।