May 23, 2026

ਗੁਰਦਾਸਪੁਰ ( ਬਾਲਮ)-ਪੰਡਿਤ ਮੋਹਨ ਲਾਲ ਐਸ.ਡੀ. ਕਾਲਜੀਏਟ ਸਕੂਲ ਫਾਰ ਵੂਮੈਨ, ਗੁਰਦਾਸਪੁਰ ਨੇ ਇੱਕ ਵਾਰ ਫਿਰ ਅਕਾਦਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ +2 ਸਾਇੰਸ, ਕਾਮਰਸ ਅਤੇ ਹਿਊਮੇਨਟੀਜ਼ ਸਟਰੀਮ ਦਾ ਨਤੀਜਾ ਸੌ ਫ਼ੀਸਦੀ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਬਣ ਗਿਆ। ਵਿਦਿਆਰਥਣਾਂ ਦੀ ਇਸ ਉਪਲਬਧੀ ਨੇ ਨਾ ਸਿਰਫ਼ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵੀ ਵਧਾਇਆ ਹੈ।
ਕਾਲਜ ਪ੍ਰਿੰਸੀਪਲ ਡਾ. ਨੀਰੂ ਸ਼ਰਮਾ ਨੇ ਬੜੇ ਮਾਣ ਅਤੇ ਖੁਸ਼ੀ ਨਾਲ ਦੱਸਿਆ ਕਿ ਵਿਦਿਆਰਥਣਾਂ ਨੇ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਇਹ ਸ਼ਾਨਦਾਰ ਨਤੀਜਾ ਹਾਸਲ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਲਜ ਹਮੇਸ਼ਾਂ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਪ੍ਰਤੀਬੱਧ ਰਹਿੰਦਾ ਹੈ ਅਤੇ ਇਹ ਨਤੀਜੇ ਉਸਦੀ ਗਵਾਹੀ ਹਨ।
ਸਾਇੰਸ ਸਟਰੀਮ ਵਿੱਚੋਂ ਕੁਮਾਰੀ ਸਿਮਰਨ ਨੇ 95.4% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਪਲਕ ਅਗਰਵਾਲ ਨੇ 93.8% ਅੰਕਾਂ ਨਾਲ ਦੂਸਰਾ ਅਤੇ ਰਾਘਵੀ  ਸ਼ਰਮਾ ਨੇ 93% ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ।
ਹਿਊਮੇਨਟੀਜ਼ ਸਟਰੀਮ ਵਿੱਚੋਂ ਕੁਮਾਰੀ ਸਮ੍ਰਿਤੀ ਸ਼ਰਮਾ ਨੇ 93.80% ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ। ਜਸ਼ਨਦੀਪ ਕੌਰ ਨੇ 93.20% ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਗੁਰਲੀਨ ਕੌਰ ਨੇ 90.40% ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਕਾਮਰਸ ਸਟਰੀਮ ਵਿੱਚੋਂ ਕੁਮਾਰੀ ਪ੍ਰਭਜੋਤ ਕੌਰ ਨੇ 91.6% ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ। ਅਨੰਨਿਆ ਨੇ 90.4% ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਪਲਕਪ੍ਰੀਤ ਕੌਰ ਨੇ 90% ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ।
ਇਸ ਮੌਕੇ ਪ੍ਰਿੰਸੀਪਲ ਮੈਡਮ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਸਾਡੀਆਂ ਵਿਦਿਆਰਥਣਾਂ ਦੀ ਇਹ ਸਫ਼ਲਤਾ ਉਨ੍ਹਾਂ ਦੀ ਕਠਿਨ ਮਿਹਨਤ, ਅਧਿਆਪਕਾਂ ਦੀ ਨਿਰੰਤਰ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਸਾਨੂੰ ਮਾਣ ਹੈ ਕਿ ਸਾਡਾ ਸੰਸਥਾ ਨਾ ਕੇਵਲ ਵਿਦਿਆ ਵਿੱਚ, ਸਗੋਂ ਸੰਸਕਾਰਾਂ ਅਤੇ ਆਤਮ-ਵਿਸ਼ਵਾਸ ਵਿੱਚ ਵੀ ਵਿਦਿਆਰਥਣਾਂ ਨੂੰ ਮਜ਼ਬੂਤ ਬਣਾਉਣ ਲਈ ਸਦਾ ਯਤਨਸ਼ੀਲ ਹੈ। ਅਸੀਂ ਆਸ ਕਰਦੇ ਹਾਂ ਕਿ ਇਹ ਹੋਣਹਾਰ ਵਿਦਿਆਰਥਣਾਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਫ਼ਲਤਾਵਾਂ ਦੇ ਨਵੇਂ ਕੀਰਤੀਮਾਨ ਸਥਾਪਿਤ ਕਰਨਗੀਆਂ। ਕਾਲਜ ਪ੍ਰੈਜ਼ੀਡੈਂਟ ਮੈਡਮ ਵਿਸ਼ਾਲੀ ਸ਼ਰਮਾ ਜੀ, ਜਨਰਲ ਸਕੱਤਰ ਡਾ. ਪੀ ਕੇ ਬਜਾਜ ਜੀ ਨੇ ਵੀ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲੱਬਧੀ ਸਾਡੀ ਸੰਸਥਾ ਲਈ ਮਾਣ ਵਾਲੀ ਗੱਲ ਹੈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ।

Leave a Reply

Your email address will not be published. Required fields are marked *