Jul 13, 2026

ਲੁਧਿਆਣਾ- ਭਾਜਪਾ ਹਾਈਕਮਾਨ ਵਲੋਂ ਸ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੰਦਿਆਂ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਸ ਅਜਮੇਰ ਸਿੰਘ ਭਾਗਪੁਰ ਢਿੱਲੋਂ ਨੇ ਵਧਾਈ ਦਿੰਦਿਆਂ ਇਸਨੂੰ ਹਾਈਕਮਾਨ ਦਾ ਇਤਿਹਾਸਕ ਤੇ ਦੂਰਅੰਦੇਸ਼ੀ ਵਾਲਾ ਫੈਸਲਾ ਕਰਾਰ ਦਿੱਤਾ ਹੈ।ਸ ਭਾਗਪੁਰ ਨੇ ਕਿਹਾ ਹੈ ਕਿ ਸ ਕੇਵਲ ਸਿੰਘ ਢਿੱਲੋਂ ਇੱਕ ਤਜਰਬੇਕਾਰ, ਲੋਕਾਂ ਨਾਲ ਜੁੜੇ ਅਤੇ ਪਾਰਟੀ ਨੂੰ ਹੇਠਲੇ ਪੱਧਰ ਤੇ ਮਜਬੂਤ ਕਰਨ ਕਰਨ ਵਾਲੇ ਇਕ ਸਮਰੱਥ ਆਗੂ ਹਨ। ਉਹਨਾਂ ਆਸ ਪ੍ਰਗਟ ਕੀਤੀ ਕਿ ਉਹਨਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਨਾ ਸਿਰਫ਼ ਹੋਰ ਮਜ਼ਬੂਤ ਹੋਵੇਗੀ, ਸਗੋਂ ਸੂਬੇ ਦੀ ਰਾਜਨੀਤੀ ਵਿੱਚ ਇੱਕ ਨਵਾਂ ਇਤਿਹਾਸ ਵੀ ਸਿਰਜੇਗੀ।

ਸ ਕੇਵਲ ਸਿੰਘ ਢਿੱਲੋਂ ਪੰਜਾਬ ਦੇ ਪ੍ਰਧਾਨ ਨਿਯੁਕਤ ਹੋਣ ਉਪਰੰਤ ਗੁਰਦੁਆਰਾ ਨਾਢਾ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਤੇ ਉਹਨਾਂ ਆਪਣੇ ਸਾਥੀਆਂ ਸਮੇਤ ਗੁਰੂ ਘਰ ਦਾ ਅਸ਼ੀਰਵਾਦ ਲਿਆ। ਇਸ ਦੌਰਾਨ ਸ ਅਜਮੇਰ ਸਿੰਘ ਭਾਗਪੁਰ ਵੀ ਉਹਨਾਂ ਦੇ ਨਾਲ ਸਨ। ਸ ਅਜਮੇਰ ਸਿੰਘ ਭਾਗਪੁਰ ਨੇ ਹੋਰ ਕਿਹਾ ਕਿ ਸ ਕੇਵਲ ਸਿੰਘ ਢਿੱਲੋਂ ਵਲੋਂ ਪੰਜਾਬ ਦੀ ਵਾਗਡੋਰ ਸੰਭਾਲਣ ਨਾਲ ਬਹੁਤ ਭਾਰੀ ਉਮੀਦਾਂ ਜਾਗੀਆਂ ਹਨ। ਉਹਨਾਂ ਐਨ ਆਰ ਆਈ ਭਰਾਵਾਂ ਨੂੰ ਅਪੀਲ ਕੀਤੀ ਕਿ ਆਓ ਸ ਢਿੱਲੋਂ ਦਾ ਸਾਥ ਦਈਏ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਈਏ। ਆਮ ਆਦਮੀ ਪਾਰਟੀ ਨੇ ਝੂਠੇ ਵਾਅਦਿਆਂ ਨਾਲ ਲੋਕਾਂ ਦੀਆਂ ਭਵਨਾਵਾਂ ਨਾਲ ਭਾਰੀ ਖਿਲਵਾੜ ਕੀਤਾ ਹੈ ਤੇ ਭ੍ਰਿਸ਼ਟਾਚਾਰ ਕਰਦਿਆਂ ਪੰਜਾਬ ਦਾ ਖਜਾਨਾ ਲੁੱਟਕੇ ਕੇਜਰੀਵਾਲ ਜੁੰਡਲੀ ਦੇ ਘਰ ਭਰ ਦਿੱਤੇ ਹਨ। ਇਸ ਮੌਕੇ ਉਹਨਆਂ  ਪੰਜਾਬ ਭਾਜਪਾ ਦੇ ਸਾਰੇ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇੱਕਜੁੱਟ ਹੋ ਕੇ ਸ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਨੂੰ ਮਜ਼ਬੂਤ ਕਰਨ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ “ਸਭ ਦਾ ਸਾਥ, ਸਭ ਦਾ ਵਿਕਾਸ, ਸਭ ਦਾ ਵਿਸ਼ਵਾਸ” ਦੇ ਸੰਕਲਪ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਭਾਜਪਾ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਿਆਂ ਸੂਬੇ ਨੂੰ ਤਰੱਕੀ, ਖ਼ੁਸ਼ਹਾਲੀ ਅਤੇ ਵਿਕਾਸ ਦੀ ਨਵੀਂ ਰਾਹ ’ਤੇ ਲੈ ਕੇ ਜਾਵੇਗੀ।