Jul 13, 2026

ਇਕ ਵਿਅਕਤੀ ਦੇ ਗੁਨਾਹ ਲਈ ਪੂਰੇ ਭਾਈਚਾਰੇ ਨੂੰ ਦੋਸ਼ੀ ਠਹਿਰਾਉਣਾ ਗਲਤ- ਢੇਸੀ-

ਲੰਡਨ-ਬਰਤਾਨੀਆ ਵਿੱਚ ਸਿੱਖ ਨੌਜਵਾਨ ਵਿਕਰਮ ਸਿੰਘ ਦਿਗਵਾ ਵੱਲੋਂ ਗੋਰੇ ਨੌਜਵਾਨ ਹੈਨਰੀ ਨੋਵਾਕ ਦੇ ਕੀਤੇ ਕਤਲ ਦੇ ਮਾਮਲੇ ਮਗਰੋਂ ਉੱਥੋਂ ਦੀ ਸੰਸਦ ਵਿੱਚ ਕਿਰਪਾਨ ਨੂੰ ਲੈ ਕੇ ਬਹਿਸ ਹੋਈ। ਕੁੱਝ ਸੱਜੇ ਪੱਖੀ ਜਥੇਬੰਦੀਆਂ ਵੱਲੋਂ ਕਿਰਪਾਨ ’ਤੇ ਪਾਬੰਦੀ ਲਾਉਣ ਦੀ ਮੰਗ ਦਰਮਿਆਨ ਬਰਤਾਨੀਆ ਦੀ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਅਤੇ ਸਿੱਖ ਸੰਸਦ ਮੈਂਬਰਾਂ ਨੇ ਕਿਹਾ ਕਿ ਕਿਸੇ ਇੱਕ ਵਿਅਕਤੀ ਦੇ ਗੁਨਾਹ ਲਈ ਪੂਰੇ ਭਾਈਚਾਰੇ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਅਤੇ ਗੁਰਿੰਦਰ ਸਿੰਘ ਜੋਸਨ ਨੇ ਕਿਹਾ ਕਿ ਇਸ ਹਮਲੇ ਵਿੱਚ ਕਿਰਪਾਨ ਦੀ ਵਰਤੋਂ ਨਹੀਂ ਹੋਈ, ਫਿਰ ਵੀ ਵਿਰੋਧੀ ਇਸ ਦਾ ਸਿਆਸੀਕਰਨ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਅਦਾਲਤ ਨੇ ਮੁਲਜ਼ਮ ਨੂੰ ਉਮਰ ਕੈਦ ਸੁਣਾਉਂਦਿਆਂ ਕਿਹਾ ਸੀ ਕਿ ਉਸ ਨੇ ਸਿੱਖ ਧਰਮ ਦੇ ਸਿਧਾਂਤਾਂ ਦਾ ਅਪਮਾਨ ਕੀਤਾ ਹੈ।