Jun 9, 2026

ਚੰਡੀਗੜ੍ਹ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਦੌਰੇ ’ਤੇ ਰਹਿਣਗੇ। ਪ੍ਰਾਪਤ ਜਾਣਕਾਰੀ ਮੁਤਾਬਕ ਉਹ ਅੱਜ ਸ਼ਾਮ ਤਹਿਸੀਲ ਅਮਲੋਹ ਦੇ ਪਿੰਡ ਸ਼ਮਸ਼ਪੁਰ ਵਿਖੇ ਪਹੁੰਚ ਰਹੇ ਹਨ, ਜਿੱਥੇ ਉਹ ਵਿਸ਼ੇਸ਼ ਤੌਰ ’ਤੇ ‘ਲੋਕ ਮਿਲਣੀ’ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ।

ਇਸ ਮਿਲਣੀ ਦੌਰਾਨ ਮੁੱਖ ਮੰਤਰੀ ਸਿੱਧੇ ਤੌਰ ’ਤੇ ਪਿੰਡ ਵਾਸੀਆਂ ਨਾਲ ਰਾਬਤਾ ਕਾਇਮ ਕਰਨਗੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਸੁਣਨਗੇ। ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਸੁਰੱਖਿਆ ਅਤੇ ਹੋਰਨਾਂ ਪ੍ਰਬੰਧਾਂ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਵੀ ਕਈ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ, ਜਿੱਥੇ ਮੁੱਖ ਮੰਤਰੀ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *