Jun 9, 2026

ਲੁਧਿਆਣਾ। ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ ਵ ਦਿੱਤਾ ਜਾਵੇਗਾ। ਮੋਰਚੇ ਦੇ ਫ਼ੈਸਲੇ ਅਨੁਸਾਰ ਦੁਪਹਿਰ 12 ਤੋਂ 2 ਵਜੇ ਤੱਕ ਟੋਲ ਪਲਾਜ਼ਾ ਵਾਹਨ ਚਾਲਕਾਂ ਲਈ ਮੁਫ਼ਤ ਰੱਖਿਆ ਜਾਵੇਗਾ।

ਇਹ ਫ਼ੈਸਲਾ ਸੋਮਵਾਰ ਨੂੰ ਰਾਜਪੁਰਾ ਕਾਲੋਨੀ ਵਿੱਚ ਹੋਈ ਮੋਰਚੇ ਦੀ ਮੀਟਿੰਗ ਦੌਰਾਨ ਲਿਆ ਗਿਆ। ਮੋਰਚੇ ਦੇ ਮੁੱਖ ਬੁਲਾਰੇ ਗੁਰਦੀਪ ਸਿੰਘ ਬਠਿੰਡਾ, ਡਾ. ਦਰਸ਼ਨਪਾਲ ਅਤੇ ਗੁਰਿੰਦਰ ਸਿੰਘ ਭੰਗੂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਗਲਤ ਧਾਰਨਾਵਾਂ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨਾਲ ਕਿਸੇ ਵੀ ਵਰਗ ਲਈ ਕੋਈ ਖ਼ਤਰਾ ਪੈਦਾ ਨਹੀਂ ਹੋਵੇਗਾ।
ਆਗੂਆਂ ਨੇ ਦੱਸਿਆ ਕਿ ਕੇਂਦਰ ਅਤੇ ਰਾਜ ਸਰਕਾਰ ਦਾ ਧਿਆਨ ਇਸ ਮੁੱਦੇ ਵੱਲ ਖਿੱਚਣ ਲਈ 4 ਜੁਲਾਈ ਨੂੰ ਦੁਪਹਿਰ 12 ਤੋਂ 2 ਵਜੇ ਤੱਕ ਰਾਜਪੁਰਾ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 15 ਅਗਸਤ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਈ ਤਾਂ ਮੋਰਚਾ ਸਰਕਾਰਾਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਸ਼ੁਰੂ ਕਰੇਗਾ ਅਤੇ 15 ਅਗਸਤ ਨੂੰ ਰਾਜਪਾਲ ਨਿਵਾਸ ਦਾ ਘੇਰਾਓ ਵੀ ਕੀਤਾ ਜਾਵੇਗਾ।

Leave a Reply

Your email address will not be published. Required fields are marked *