Jun 9, 2026

ਨੂਰਪੁਰ ਬੇਦੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਜੱਦੀ ਪਿੰਡ ਬੜਵਾ ਵਿਖੇ ਆਯੋਜਿਤ ਲੋਕ ਮਿਲਣੀ ਸਮਾਗਮ ਦੌਰਾਨ ਪੰਜਾਬ ਸਰਕਾਰ ਦੀਆਂ ਵੱਖ-ਵੱਖ ਪ੍ਰਾਪਤੀਆਂ ਲੋਕਾਂ ਸਾਹਮਣੇ ਰੱਖਦਿਆਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ 67,037 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਵੀ ਸਰਕਾਰ ਨੇ ਅਹਿਮ ਮੀਲ ਪੱਥਰ ਸਥਾਪਿਤ ਕੀਤੇ ਹਨ। ਪੰਜਾਬ ਭਰ ਵਿੱਚ ਇੱਕ ਹਜ਼ਾਰ ਤੋਂ ਵੱਧ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈਆਂ, ਟੈਸਟਾਂ ਅਤੇ ਇਲਾਜ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲਗਭਗ ਸਾਰੀਆਂ ਗਾਰੰਟੀਆਂ ਨੂੰ ਅਮਲੀ ਰੂਪ ਦੇ ਦਿੱਤਾ ਹੈ ਅਤੇ ਬਾਕੀ ਰਹਿੰਦੀ ਮਹੱਤਵਪੂਰਨ ਗਾਰੰਟੀ ਵੀ ਹੁਣ ਪੂਰੀ ਕੀਤੀ ਜਾ ਰਹੀ ਹੈ।

 

ਉਨ੍ਹਾਂ ਐਲਾਨ ਕੀਤਾ ਕਿ 1 ਜੁਲਾਈ ਤੋਂ “ਮਾਵਾਂ-ਧੀਆਂ ਸਤਿਕਾਰ ਯੋਜਨਾ” ਤਹਿਤ ਹਰ ਯੋਗ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਦਲਿਤ ਪਰਿਵਾਰਾਂ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸ ਤੋਂ ਇਲਾਵਾ ਘਰੇਲੂ ਖਪਤਕਾਰਾਂ ਅਤੇ ਕਿਸਾਨਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਜਾਰੀ ਹੈ। ਨਹਿਰੀ ਪਾਣੀ ਦੀ ਸਪਲਾਈ ਵਿੱਚ ਸੁਧਾਰ ਲਈ ਕੀਤੇ ਉਪਰਾਲਿਆਂ ਕਾਰਨ ਕਿਸਾਨਾਂ ਨੂੰ ਵੱਡਾ ਲਾਭ ਹੋਇਆ ਹੈ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਦਰਜ ਕੀਤਾ ਗਿਆ ਹੈ।

Leave a Reply

Your email address will not be published. Required fields are marked *