Oct 3, 2026

ਅੰਮ੍ਰਿਤਸਰ, –

ਸ਼੍ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਮਜੀਠਾ ਥਾਣੇ ਵਿੱਚ ਉਸ ਖ਼ਿਲਾਫ਼ ਦਰਜ ਕੇਸ ਵਿੱਚ ਗ੍ਰਿਫ਼ਤਾਰੀ ’ਤੇ ਰੋਕ ਲਾਉਣ ਅਤੇ ਅਗਾਊਂ ਜ਼ਮਾਨਤ ਦੀ ਅਰਜ਼ੀ ਇੱਥੇ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਭਲਕੇ 10 ਜੂਨ ਨੂੰ ਹੋਵੇਗੀ। ਇਸ ਸਬੰਧ ਵਿੱਚ ਮਜੀਠਾ ਪੁਲੀਸ ਥਾਣੇ ਵਿੱਚ 31 ਮਈ ਨੂੰ ਕੇਸ ਦਰਜ ਕੀਤਾ ਗਿਆ ਸੀ ਜਿਸ ਵਿੱਚ ਮਜੀਠੀਆ ਤੋਂ ਇਲਾਵਾ ਹੋਰ ਵੀ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ।

ਉਨ੍ਹਾਂ ’ਤੇ ਦੋਸ਼ ਹੈ ਕਿ ਮਜੀਠਾ ਪੁਲੀਸ ਥਾਣੇ ਵਿੱਚ ਦਾਖ਼ਲ ਹੋ ਕੇ ਜਬਰੀ ਇੱਕ ਵਿਅਕਤੀ ਨੂੰ ਛੁਡਾਉਣ ਦਾ ਯਤਨ ਕੀਤਾ ਗਿਆ ਹੈ। ਇਸ ਤੋਂ ਪੁਲੀਸ ਦੇ ਕੰਮਕਾਜ ਵਿੱਚ ਵਿਘਨ ਪਾਉਣ ਤੋਂ ਇਲਾਵਾ ਹੋਰ ਵੀ ਦੋਸ਼ ਲੱਗੇ ਹਨ।

error: Content is protected !!