Aug 3, 2026

ਵੈਨਕੂਵਰ, 9 ਜੂਨ (ਮਲਕੀਤ ਸਿੰਘ) – ਵੈਨਕੂਵਰ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਘਰ ਅੰਦਰ ਦਾਖ਼ਲ ਹੋ ਕੇ ਇੱਕ ਵਿਅਕਤੀ ਨੂੰ ਬੰਧਕ ਬਣਾਉਣ ਵਾਲੇ ਕਥਿਤ ਹਮਲਾਵਰ ਨੂੰ ਪੁਲਿਸ ਨੇ ਗੋਲੀ ਮਾਰ ਕੇ ਢੇਰ ਕਰ ਦਿੱਤਾ।
ਪੁਲਿਸ ਅਨੁਸਾਰ ਇਹ ਘਟਨਾ ਕਮਰਸ਼ੀਅਲ ਸਟਰੀਟ ਇਲਾਕੇ ਵਿੱਚ ਵਾਪਰੀ, ਜਿੱਥੇ ਇੱਕ ਵਿਅਕਤੀ ਜ਼ਬਰਦਸਤੀ ਘਰ ਅੰਦਰ ਦਾਖ਼ਲ ਹੋ ਗਿਆ ਅਤੇ ਉਸ ਵੱਲੋਂ ਇੱਕ ਹੋਰ ਵਿਅਕਤੀ ਨੂੰ ਬੰਧਕ ਬਣਾ ਲਿਆ ਗਿਆ। ਸੂਚਨਾ ਮਿਲਣ ਉਪਰੰਤ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਗੱਲਬਾਤ ਅਤੇ ਹੋਰ ਉਪਰਾਲਿਆਂ ਦੇ ਬਾਵਜੂਦ ਹਾਲਾਤ ਕਾਬੂ ਤੋਂ ਬਾਹਰ ਹੋਣ ਕਾਰਨ ਪੁਲਿਸ ਨੂੰ ਆਖ਼ਰਕਾਰ ਗੋਲੀ ਚਲਾਉਣ ਲਈ ਮਜਬੂਰ ਹੋਣਾ ਪਿਆ। ਗੋਲੀ ਲੱਗਣ ਨਾਲ ਕਥਿਤ ਹਮਲਾਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬੰਧਕ ਬਣਾਇਆ ਗਿਆ ਵਿਅਕਤੀ ਸੁਰੱਖਿਅਤ ਬਚਾ ਲਿਆ ਗਿਆ।

ਘਟਨਾ ਤੋਂ ਬਾਅਦ ਮਾਮਲੇ ਦੀ ਜਾਂਚ ਸੁਤੰਤਰ ਜਾਂਚ ਏਜੰਸੀ ਨੂੰ ਸੌਂਪ ਦਿੱਤੀ ਗਈ ਹੈ, ਜੋ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਅਤੇ ਘਟਨਾ ਦੇ ਸਾਰੇ ਪੱਖਾਂ ਦੀ ਪੜਤਾਲ ਕਰੇਗੀ।