Oct 3, 2026

ਵੈਨਕੂਵਰ (ਮਲਕੀਤ ਸਿੰਘ)-ਨਾਨਕਸਰ ਸੰਪਰਦਾਇ ਦੇ ਬਾਬਾ ਕੁੰਦਨ ਸਿੰਘ ਦੀ ਮਿੱਠੀ ਯਾਦ ਚ  ਸਰੀ ਸਥਿਤ ਗੁ: ਨਾਨਕਸਰ ਵਿਖੇ ਇੱਕ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ
ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪੈਣ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ ਜਥਿਆਂ ਅਤੇ ਕਥਾਵਾਚਕਾਂ  ਨੇ ਸੰਗਤਾਂ ਨੂੰ ਗੁਰ ਇਤਿਹਾਸ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਤੇ ਬੋਲਦਿਆਂ ਮੁੱਖ ਪ੍ਰਬੰਧਕ ਭਾਈ ਮਲਕੀਤ ਸਿੰਘ  ਨੇ ਦੱਸਿਆ ਕਿ ਬਾਬਾ ਕੁੰਦਨ ਸਿੰਘ  ਨੇ ਆਪਣਾ ਸਮੁੱਚਾ ਜੀਵਨ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ, ਸਿੱਖੀ ਸਿਧਾਂਤਾਂ ਦੀ ਰੱਖਿਆ ਅਤੇ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਕੀਤਾ।
ਸਮਾਗਮ ਦੌਰਾਨ ਪੰਥ ਪ੍ਰਸਿੱਧ ਹਸਤੀਆਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਬਾਬਾ ਸੁਰਜੀਤ ਸਿੰਘ ਮਹਿਰੋਂ ਵਾਲੇ,ਭਾਈ ਮਲਕੀਤ ਸਿੰਘ,ਭਾਈ ਅਮਰਿੰਦਰ ਸਿੰਘ ,ਜਗਦੀਪ ਸਿੰਘ ਸਿਵੀਆ,ਅਮਰਜੀਤ ਸਿੰਘ, ਲਖਵਿੰਦਰ ਸਿੰਘ ਯੂ ਐਸ ਏ, ਜਥੇ: ਗੁਰਚਰਨ ਸਿੰਘ ਅਨੰਦਪੁਰ ਸਾਹਿਬ ਵਾਲੇ ਵੀ ਹਾਜ਼ਰ ਸਨ

error: Content is protected !!